ਅੰਮ੍ਰਿਤਸਰ: ਸੂਬਾ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇੱਕ ਵਾਰ ਫੇਰ ਸਿੱਧੂ ਪਾਕਿਸਤਾਨ ਨਾਲ ਸਬੰਧਾਂ ਨੂੰ ਲੈਕੇ ਸਵਾਲਾਂ ਚ ਆਏ ਹਨ।
ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ‘ਤੇ ਉਸ ਸਮੇਂ ਤੋਂ ਲੈਕੇ ਸਵਾਲ ਖੜ੍ਹੇ ਹੋ ਰਹੇ ਹਨ ਜਦੋਂ ਤੋਂ ਉਨ੍ਹਾਂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵੱਲੋਂ ਸਿੱਧੂ ਨੂੰ ਉਨ੍ਹਾਂ ਦੇ ਪ੍ਰਧਾਨ ਮੰਤਰੀ ਦੀ ਸਹੁੰ ਚੁੱਕ ਸਮਾਗਮ ਦੇ ਲਈ ਸੱਦਾ ਭੇਜਿਆ ਗਿਆ ਸੀ।
ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਚ ‘ਚ ਪਹੁੰਚੇ ਸਨ ਸਿੱਧੂ
ਸਿੱਧੂ ਵੱਲੋਂ ਇਮਰਾਨ ਖਾਨ ਦਾ ਸੱਦਾ ਕਬੂਲ ਕਰਦੇ ਹੋਏ ਆਪਣੇ ਦੋਸਤ ਇਮਰਾਨ ਖਾਨ ਦੇ ਸਮਾਮਗ ਦੇ ਵਿੱਚ ਪਹੁੰਚੇ ਸਨ। ਇਸ ਦੌਰਾਨ ਸਿੱਧੂ ਨੇ ਦੱਸਿਆ ਸੀ ਕਿ ਇਮਰਾਨ ਖਾਨ ਨਾਲ ਉਨ੍ਹਾਂ ਦੀ ਕਰਤਾਰਪੁਰ ਲਾਂਘਾ (Kartarpur Coridor) ਖੋਲ੍ਹਣ ਨੂੰ ਲੈਕੇ ਗੱਲਬਾਤ ਹੋਈ ਹੈ ਤੇ ਪਾਕਿ ਲਾਂਘਾ ਖੋਲ੍ਹਣ ਦੇ ਲਈ ਰਾਜੀ ਹੈ। ਇਸ ਮੌਕੇ ਸਿੱਧੂ ਵੱਲੋਂ ਪਾਕਿਸਤਾਨ (Pakistan) ਦੇ ਖੂਬ ਸੋਹਲੇ ਗਾਏ ਗਏ ਸਨ।
ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਦਿੱਤੀ ਸੀ ਜਾਣਕਾਰੀ
ਹਾਲ ਹੀ ਵਿੱਚ ਪਾਕਿਸਤਾਨ ਵਿੱਚ ਜੋ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੇ ਜੋ ਬੁੱਤ ਦੀ ਭੰਨਤੋੜ ਹੋਈ ਹੈ ਉਸਨੂੰ ਲੈਕੇ ਵੀ ਸਿੱਧੂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦੇ ਵਿਰੋਧੀਆਂ ਵੱਲੋਂ ਸਿੱਧੂ ‘ਤੇ ਇਲਜ਼ਾਮ ਲਗਾਏ ਹਨ ਕਿ ਸਿੱਧੂ ਵੱਲੋਂ ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਹੋਈ ਭੰਨਤੋੜ ‘ਤੇ ਚੁੱਪੀ ਕਿਉਂ ਧਾਰੀ ਹੋਈ ਹੈ। ਉਨ੍ਹਾਂ ਪੁੱਛਿਆ ਕਿ ਇਸ ਧਾਰੀ ਚੁੱਪੀ ਦਾ ਕਾਰਨ ਕੀ ਨਵਜੋਤ ਸਿੰਘ ਸਿੱਧੂ ਦੀ ਇਮਰਾਨ ਖਾਨ ਨਾਲ ਦੋਸਤੀ ਅਤੇ ਜਰਨਲ ਬਾਜਵਾ ਨਾਲ ਪਾਈ ਜੱਫੀ ਤਾਂ ਨਹੀਂ ਜਾਂ ਫਿਰ ਚੁੱਪੀ ਦਾ ਕਾਰਨ ਸਿੱਧੂ ਦਾ ਕੱਟੜਪੱਥੀਆਂ ਨੂੰ ਹਮਾਇਤ ਕਰਨਾ ਹੈ।
ਸ਼ੇਰ-ਏ-ਪੰਜਾਬ ਦੇ ਬੁੱਤ ਦੀ ਭੰਨਤੋੜ ਨੂੰ ਲੈਕੇ ਸਿੱਧੂ ਸਵਾਲਾਂ ਚ
ਦੱਸ ਦਈਏ ਕਿ ਇਹ ਸਾਰੇ ਸਵਾਲ ਤਾਂ ਉੱਠੇ ਹਨ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਕਸ਼ਮੀਰ ਨੂੰ ਲੈਕੇ ਬਿਆਨ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਹੈ ਕਿ ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਹੈ। ਇਸਨੂੰ ਲੈਕੇ ਭਾਜਪਾ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਸਲਾਹਕਾਰ ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ।
ਭਾਜਪਾ ਦਾ ਸਿੱਧੂ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ
ਭਾਜਪਾ ਯੂਵਾ ਮੋਰਚਾ ਵੱਲੋਂ ਅਰਧ ਨਗਨ ਹੋ ਕੇ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਤੇ ਦੇਸ਼ ਦਾ ਗੱਦਾਰ ਹੋਣ ਦੇ ਇਲਜ਼ਾਮ ਲਗਾਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਸਿੱਧੂ ਦੀ ਰਿਹਾਇਸ਼ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ।
ਸਿੱਧੂ ਨੂੰ ਦੱਸਿਆ ਦੇਸ਼ ਦਾ ਗੱਦਾਰ
ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਸਿੱਧੂ ਆਪਣੀ ਗੱਲ ਖੁਦ ਨਾ ਕਹਿ ਕੇ ਆਪਣੇ ਸਲਾਹਕਾਰਾਂ ਤੋਂ ਕਹਾ ਰਹੇ ਹਨ। ਉਨ੍ਹਾਂ ਸਿੱਧੂ ਨੂੰ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੂੰ ਅਜਿਹੀਆਂ ਬਿਆਨਬਾਜੀਆਂ ਨਹੀਂ ਕਰਨੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਜੇ ਆਉਣ ਵਾਲੇ ਸਮੇਂ ਇਸ ਤਰ੍ਹਾਂ ਦੀ ਬਿਆਨਬਾਜੀ ਆਈ ਤਾਂ ਉਹ ਸਿੱਧੂ ਦੀਆਂ ਚੰਡੀਗੜ੍ਹ, ਪਟਿਆਲਾ ਤੇ ਅੰਮ੍ਰਿਤਸਰ ਸਾਰੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ:ਹੁਣ ਸਿੱਧੂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਕੀਤਾ ਇਸ ਅਹੁਦੇ ’ਤੇ ਨਿਯੁਕਤ