ਅੰਮ੍ਰਿਤਸਰ: ਵਿਸ਼ਵ ਫਿਜ਼ੀਓਥੈਰੇਪੀ ਦਿਵਸ ਦੇ ਮੌਕੇ ਸ਼ਹਿਰ ਵਿੱਚ ਪਹਿਲੀ ਫਿਜ਼ੀਓਥੈਰੇਪੀ ਡੇ ਕਾਨਫ਼ਰੰਸ 2019 ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਦੇ ਕੈਬਿਨੇਟ ਮੰਤਰੀ ਓ.ਪੀ. ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਹ ਪ੍ਰੋਗਰਾਮ ਪੰਜਾਬ ਫਿਜ਼ੀਓਥੈਰੇਪੀ ਐਸੋਸੀਏਸ਼ਨ ਅਤੇ ਫਿਜ਼ੋਲੋਸਿਸਟ ਦੇ ਵੱਲੋਂ ਆਯੋਜਿਤ ਕੀਤੀ ਗਿਆ। ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਮਾਹਿਰ ਡਾਕਟਰਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਬਾਰੇ ਦੱਸਦੇ ਹੋਏ ਪੰਜਾਬ ਫਿਜ਼ੀਓਥੈਰੇਪੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੈਣੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਪ੍ਰੋਗਰਾਮ ਖ਼ਾਸ ਤੌਰ 'ਤੇ ਆਮ ਲੋਕਾਂ ਨੂੰ ਫਿਜ਼ੀਓਥੈਰੇਪੀ ਰਾਹੀਂ ਇਲਾਜ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਲੋਕ ਸਿਹਤਮੰਦ ਜ਼ਿੰਦਗੀ ਜੀ ਸਕਣ। ਇਸ ਮੌਕੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਡਾਕਟਰਾਂ ਵੱਲੋਂ ਕੇਂਦਰ 'ਚ ਇੱਕ ਕੌਂਸਲ ਤਿਆਰ ਕਰ ਦਿੱਤੀ ਜਾਵੇ ਤਾਂ ਜੋ ਦੇਸ਼ ਦੇ ਵੱਖ-ਵੱਖ ਮਾਹਿਰ ਅਸਾਨੀ ਨਾਲ ਲੋਕਾਂ ਦਾ ਇਲਾਜ ਕਰ ਸਕਣ।
ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਿਨੇਟ ਮੰਤਰੀ ਓ.ਪੀ. ਸੋਨੀ ਨੇ ਡਾਕਟਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ 540 ਜ਼ਿਲ੍ਹਿਆਂ ਵਿੱਚ ਫਿਜ਼ੀਓਥੈਰੇਪੀ ਸੈਂਟਰ ਖੋਲ੍ਹੇ ਜਾਣਗੇ ਅਤੇ ਇਨ੍ਹਾਂ ਵਿੱਚ ਫ੍ਰੀ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਸ਼ਹਿਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਫਿਜ਼ੀਓਥੈਰੇਪੀ ਐਸੋਸ਼ੀਏਸ਼ਨ ਲਈ ਵੱਖ ਕੌਂਸਲ ਤਿਆਰ ਕਰਨ ਦੇ ਮੁੱਦੇ ਨੂੰ ਸੰਸਦ ਵਿੱਚ ਚੁੱਕੇ ਜਾਣ ਦੀ ਗੱਲ ਆਖੀ।