ETV Bharat / city

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ:ਬੀਬੀ ਜਗੀਰ ਕੌਰ - ਗ੍ਰਹਿ ਮੰਤਰੀ ਅਮਿਤ ਸ਼ਾਹ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਕਦਮੀਂ ਕੀਤੀ ਜਾਵੇ।

ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ
author img

By

Published : Nov 13, 2021, 9:19 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ’ਚ ਵੱਸਦੇ 1830 ਲੋੜਵੰਦ ਸਿਕਲੀਗਰ ਸਿੱਖ ਪਰਿਵਾਰਾਂ ਦੀ ਮੱਦਦ ਲਈ ਵੱਡੀ ਮਾਤਰਾ ਵਿਚ ਰਾਸ਼ਨ ਰਵਾਨਾ ਕੀਤਾ ਗਿਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਸ੍ਰੀ ਗੁਰੂ ਰਾਮਦਾਸ ਜੀ ਤੋਂ ਭੇਜੇ ਗਏ ਰਾਸ਼ਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਭੇਜੇ ਗਏ ਰਾਸ਼ਨ ਵਾਲੇ 5 ਟਰੱਕਾਂ 'ਚ 457 ਕੁਇੰਟਲ ਕਣਕ, 183 ਕੁਇੰਟਲ ਚੌਲ ਅਤੇ 91 ਕੁਇੰਟਲ ਦਾਲਾਂ ਸ਼ਾਮਲ ਹਨ। ਇਸ ਤੋਂ ਇਲਾਵਾ 2 ਹਜ਼ਾਰ ਕੰਬਲ ਵੀ ਭੇਜੇ ਗਏ ਹਨ।

ਰਾਜਸਥਾਨ ਦੇ ਸਿਕਲੀਗਰ ਸਿੱਖ ਪਰਿਵਾਰਾਂ ਲਈ ਲੋੜੀਂਦੀਆਂ ਵਸਤੂਆਂ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਿੱਖ ਕੌਮ ਦਾ ਅਹਿਮ ਅੰਗ ਸਿਕਲੀਗਰ ਸਿੱਖ ਪਰਿਵਾਰਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ ਅਤੇ ਸਮੇਂ-ਸਮੇਂ ’ਤੇ ਇਨ੍ਹਾਂ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ 'ਚ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਜਿਥੇ ਸਕੂਲ ਫ਼ੀਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਥੇ ਹੀ ਰਾਜਸਥਾਨ ਤੋਂ ਪੁੱਜੀ ਮੰਗ ਅਨੁਸਾਰ ਅੱਜ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਜਿਆ ਗਿਆ ਹੈ।

ਸ਼੍ਰੋਮਣੀ ਕਮੇਟੀ

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ 'ਚ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ 'ਚ ਵੀ ਕਾਫ਼ੀ ਗਿਣਤੀ 'ਚ ਸਿਕਲੀਗਰ ਸਿੱਖ ਪਰਿਵਾਰ ਵੱਸਦੇ ਹਨ, ਜਿਨ੍ਹਾਂ ਦੀ ਮੱਦਦ ਲਈ ਆਲ ਇੰਡੀਆ ਰਾਜਸਥਾਨ ਸਿਕਲੀਗਰ ਸਿੱਖ ਸਭਾ ਅਲਵਰ ਵੱਲੋਂ ਲੋੜਵੰਦਾਂ ਲਈ ਰਾਸ਼ਨ ਦੀ ਮੰਗ ਕੀਤੀ ਗਈ ਸੀ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਕਦਮੀਂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਨੂੰ ਨਤਮਸਤਕ ਹੁੰਦਿਆਂ ਮੁੜ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਲਾਂਘਾ ਹਾਲਾਤ ਸੁਖਾਵੇਂ ਹੋਣ ’ਤੇ ਵੀ ਨਾ ਖੋਲ੍ਹਣਾ ਸੰਗਤ ਦੀ ਸ਼ਰਧਾ ਨੂੰ ਸੱਟ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਜਨ-ਜੀਵਨ ਆਮ ਵਾਂਗ ਹੋ ਰਿਹਾ ਹੈ ਅਤੇ ਵਿਦੇਸ਼ਾਂ ਲਈ ਵੀ ਉਡਾਣਾਂ ਖੁਲ੍ਹ ਚੁੱਕੀਆਂ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਸ਼ੱਕ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨਿਯਮ ਲਾਗੂ ਕੀਤੇ ਜਾਣ, ਪਰ ਇਹ ਲਾਂਘਾ ਲੰਮਾ ਸਮਾਂ ਬੰਦ ਨਹੀਂ ਰਹਿਣਾ ਚਾਹੀਦਾ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਕੇ ਇਸ ਦੀ ਥਾਂ ਛੱਠ ਪੂਜਾ ਦੀ ਛੁੱਟੀ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਠ ਪੂਜਾ ਦੀ ਛੁੱਟੀ ਬਿਨਾ ਸ਼ੱਕ ਕਰ ਦਿੱਤੀ ਜਾਵੇ ਪਰ ਇਸ ਦੇ ਬਦਲੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਨੀ ਠੀਕ ਨਹੀਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ 'ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯ ਨਾਥ ਨੂੰ ਇੱਕ ਪੱਤਰ ਵੀ ਲਿਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨੀ ਮੁੱਦੇ ’ਤੇ ਅਕਾਲੀ ਦਲ ’ਤੇ ਜੱਮ ਕੇ ਵਰ੍ਹੇ ਬਲਵੰਤ ਰਾਮੂਵਾਲੀਆ

ETV Bharat Logo

Copyright © 2025 Ushodaya Enterprises Pvt. Ltd., All Rights Reserved.