ਅੰਮ੍ਰਿਤਸਰ: ਆਏ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ ਨੂੰ ਸੁਣ ਕੇ ਮਨ ਵਿੱਚ ਖੌਫ਼ ਪੈਦਾ ਹੋ ਜਾਂਦਾ ਹੈ। ਅੰਮ੍ਰਿਤਸਰ(Amritsar) ਦੇ ਚੋਗਾਵਾਂ ਕਸਬੇ ਵਿਖੇ ਦੁਪਹਿਰ ਦੇ ਸਮੇਂ ਉਦੋਂ ਦਹਿਸ਼ਤ ਫੈਲ ਗਈ, ਜਦੋਂ ਕਾਰ ਸਵਾਰ ਹਮਲਾਵਰਾਂ ਨੇ ਇੱਕ ਨੌਜਵਾਨ ਦੇ ਘਰ ਦੇ ਬਾਹਰ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਜਿਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਬਚਾਉਣ ਆਈ ਉਸਦੀ ਮਾਂ ਦੀ ਗੋਲੀਆਂ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ(Private Hospital, Amritsar) ਵਿਖੇ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦਾ ਨਾਂ ਗਗਨਦੀਪ ਸਿੰਘ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗਗਨਦੀਪ ਅਤੇ ਗੋਪੀ ਮਾਹਲ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਿਸਦੇ ਚਲਦੇ ਅੱਜ (ਸੋਮਵਾਰ) ਕੁੱਝ ਨੌਜਵਾਨਾਂ ਵਲੋਂ ਗਗਨਦੀਪ ਦੇ ਘਰ 'ਤੇ ਹਮਲਾ ਕੀਤਾ ਗਿਆ।
ਜਿਸ ਨਾਲ ਗਗਨਦੀਪ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਦੀ ਮਾਂ ਦੀ ਮੌਤ ਹੋ ਗਈ ਹੈ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖਮੀ ਨੌਜਵਾਨ ਅਤੇ ਗੋਪੀ ਮਾਹਲ ਤੇ ਪਹਿਲਾਂ ਵੀ ਕਈ ਕੇਸ ਦਰਜ ਹਨ, ਇਹ ਮਾਮਲਾ ਗੈਂਗਵਾਰ ਦਾ ਹੈ।
ਇਹ ਵੀ ਪੜ੍ਹੋ:ਦੇਸੀ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ