ETV Bharat / city

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼ - ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਅੰਮ੍ਰਿਤਸਰ ਦੇ ਕਸਬਾ ਜੰਡਿਆਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਉਸ ਦੇ ਦੋਸਤਾਂ ਉੱਤੇ ਨਸ਼ੇ ਦੀ ਓਵਰਡੋਜ਼ ਦੇ ਕੇ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਫੋਟੋ
author img

By

Published : Oct 6, 2019, 2:46 PM IST

ਅੰਮ੍ਰਿਤਸਰ: ਜੰਡਿਆਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਦੀ ਸ਼ਿਕਾਇਤ ਉੱਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ

ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਉਸ ਦੀ ਪਤਨੀ ਨੇ ਦੱਸਿਆ ਕਿ ਰੋਜ਼ਾਨਾ ਵਾਂਗ ਹੀ ਜਤਿੰਦਰ ਆਪਣੇ ਕੰਮ ਲਈ ਨਿਕਲਿਆ। ਅਚਾਨਕ ਉਸ ਦੇ ਕੁੱਝ ਦੋਸਤ ਉਸ ਨੂੰ ਆਪਣੇ ਘਰ ਲੈ ਗਏ ਜਿਥੇ ਉਨ੍ਹਾਂ ਨੇ ਜਤਿੰਦਰ ਨੂੰ ਜ਼ਬਰਨ ਨਸ਼ੇ ਦਾ ਟੀਕਾ ਲਗਾ ਦਿੱਤਾ। ਨਸ਼ੇ ਦੀ ਓਵਰਡੋਜ਼ ਕਾਰਨ ਜਤਿੰਦਰ ਦੀ ਹਾਲਤ ਗੰਭੀਰ ਹੋ ਗਈ। ਜਤਿੰਦਰ ਦੀ ਹਾਲਤ ਗੰਭੀਰ ਹੁੰਦੀ ਵੇਖ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਵਾਲੀ ਥਾਂ ਮੌਕੇ 'ਤੇ ਮ੍ਰਿਤਕ ਦੀ ਪਤਨੀ ਪੁੱਜੀ ਅਤੇ ਉਸ ਨੂੰ ਹਸਪਤਾਲ ਲੈ ਗਏ। ਹਸਪਤਾਲ ਲਿਜਾਂਦੇ ਹੋਏ ਰਸਤੇ ਵਿੱਚ ਜਤਿੰਦਰ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਸਥਾਨਕ ਪੁਲਿਸ ਨੂੰ ਦਿੱਤੀ ਗਈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਉੱਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਅੰਮ੍ਰਿਤਸਰ ਦੇ ਕਸਬਾ ਜੰਡਿਆਲਾ ਵਿੱਚ ਇਕ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿਤੀ ਹੈ।

Body:ਜੰਡਿਆਲਾ ਦਾ ਰਹਿਣ ਵਾਲਾ ਨੌਜਵਾਨ ਜਤਿੰਦਰ ਸਿੰਘ ਹਰ ਰੋਜ਼ ਦੀ ਤਰ੍ਹਾਂ ਬਾਹਰ ਆਪਣੇ ਕੰਮ ਤੇ ਗਿਆ ਸੀ ਕਿ ਅਚਾਨਕ ਉਸ ਦੇ ਕੁਝ ਦੋਸਤ ਉਸ ਨੂੰ ਆਪਣੇ ਨਾਲ ਆਪਣੇ ਘਰ ਲੈ ਗਏ ਜਿਥੇ ਉਸ ਨੂੰ ਜ਼ਬਰਦਸਤੀ ਨਸ਼ੇ ਦਾ ਟੀਕਾ ਲਗਾ ਦਿੱਤਾ ਗਿਆ । ਨਸ਼ੇ ਦੀ ਓਵਰ ਡੋਜ਼ ਕਾਰਨ ਜਤਿੰਦਰ ਦੀ ਹਾਲਾਤ ਗ਼ਭੀਰ ਹੋ ਗਈ। ਮ੍ਰਿਤਕ ਦੀ ਪਤਨੀ ਮੌਕੇ ਤੇ ਪਹੁੰਚੀ ਤੇ ਉਸ ਨੂੰ ਹਸਪਤਾਲ ਲਈ ਲੈ ਕੇ ਗਈ ਤਾਂ ਰਸਤੇ ਵਿੱਚ ਜਤਿੰਦਰ ਦੀ ਮੌਤ ਹੋ ਗਈ।

Bite.... ਮ੍ਰਿਤਕ ਦੀ ਪਤਨੀ

Bite.... ਜਾਂਚ ਅਧਿਕਾਰੀConclusion:
ਪੁਲਿਸ ਨੇ ਮਾਮਲਾ ਦਰਜ ਕਰ ਦੋਸ਼ੀਆ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ੀਆ ਦੀ ਗ੍ਰਿਫਤਾਰੀ ਲਈ ਛਾਪੇ ਮਾਰੀ ਸ਼ੁਰੂ ਕਰ ਦਿੱਤੀ ਹੈ
ETV Bharat Logo

Copyright © 2025 Ushodaya Enterprises Pvt. Ltd., All Rights Reserved.