ਅੰਮ੍ਰਿਤਸਰ: ਸੂਬੇ ਭਰ ਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਜ਼ਿਲ੍ਹੇ ਚ ਇਸੇ ਦੇ ਚੱਲਦੇ ਸਾਲ 2016 ਚ ਪੰਜਾਬ ਪੁਲਿਸ ਚ ਭਰਤੀ ਮੌਕੇ ਵੈਟਿੰਗ ਚ ਆਉਣ ਵਾਲੇ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪ੍ਰਦਰਸ਼ਨਕਾਰੀ ਨੌਜਵਾਨਾਂ ਵੱਲੋਂ ਟੈਂਕੀ ’ਤੇ ਚੜ੍ਹ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸਾਲ 2016 ਬੈਂਚ ਚ ਇਨ੍ਹਾਂ ਨੇ ਟ੍ਰੈਨਿੰਗ ਲਈ ਸੀ ਅਤੇ ਟ੍ਰੈਨਿੰਗ ’ਚ ਉਹ ਪਾਸ ਵੀ ਹੋਏ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਰਫ ਬੈਲਟ ਨੰਬਰ ਹੀ ਮਿਲਣਾ ਬਾਕੀ ਸੀ ਪਰ ਇਸ ਨੂੰ ਹੁਣ 5 ਸਾਲ ਦਾ ਸਮਾਂ ਹੋ ਚੁੱਕਿਆ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਬੈਲਟ ਨੰਬਰ ਨਹੀਂ ਮਿਲੇ ਹਨ। ਹੁਣ ਪੰਜਾਬ ਸਰਕਾਰ ਪੰਜਾਬ ਪੁਲਿਸ ਚ ਨਵੇਂ ਨੌਜਵਾਨਾਂ ਨੂੰ ਭਰਤੀ ਕਰਨ ਨੂੰ ਲੱਗੀ ਹੋਈ ਹੈ ਪਰ ਪੁਰਾਣੇ ਜਿਹੜੇ 2016 ਚ ਸਿਲੈਕਟ ਕੀਤੇ ਸਨ ਉਨ੍ਹਾਂ ਨੂੰ ਭਰਤੀ ਨਹੀਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
'ਗੱਲ ਨਹੀਂ ਮੰਨੀ ਤਾਂ ਕਰਾਂਗੇ ਖੁਦਕੁਸ਼ੀ'
ਪ੍ਰਦਰਸ਼ਨਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਵੈਟਿੰਗ ’ਚ ਰੱਖ ਕੇ ਸਾਨੂੰ ਇਹ ਕਹਿ ਕੇ ਭੇਜਿਆ ਗਿਆ ਸੀ ਕਿ ਆਉਣ ਵਾਲੀਆਂ ਭਰਤੀਆਂ ਸਮੇਂ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਭਰਤੀ ਕੀਤਾ ਜਾਵੇਗਾ ਪਰ ਨਵੀਂ ਭਰਤੀ ਆਉਣ ਦੇ ਬਾਵਜੁਦ ਵੀ ਇਨ੍ਹਾਂ ਦੀ ਸਾਰ ਨਹੀਂ ਲਈ ਗਈ। ਜਿਸ ਕਾਰਨ ਅੱਜ ਉਨ੍ਹਾਂ ਵੱਲੋਂ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਭੁੱਖ ਹੜਤਾਲ ਕੀਤੀ ਜਾਵੇਗੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨੀਆਂ ਤਾਂ ਉਹ ਆਉਣ ਵਾਲੇ ਸਮੇਂ ਚ ਖੁਦਕੁਸ਼ੀ ਦੇ ਰਸਤੇ ਤੁਰ ਪੈਣਗੇ ਅਤੇ ਇਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਹ ਵੀ ਪੜੋ: DC ਦਫ਼ਤਰ ਦੇ ਬਾਹਰ ਵਿਅਕਤੀ ਵੱਲੋਂ ਆਪਣੇ ਆਪ ਨੂੰ ਅੱਗ ਲਗਾਉਣ ਦੀ ਕੋਸ਼ਿਸ਼ !
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪਾਣੀ ਦੀ ਟੈਂਕੀ ’ਤੇ ਚੜ੍ਹੇ ਨੌਜਵਾਨਾਂ ਨੂੰ ਹੇਠਾਂ ਉਤਾਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਇਹ ਵੀ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਉੱਚ ਅਧਿਕਾਰੀਆਂ ਤੱਕ ਮੰਗਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ।