ਅਜਨਾਲਾ: ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਨਸ਼ਾ ਤਸਕਰਾਂ ‘ਤੇ ਸਕੰਜਾ ਕਸਿਆ ਹੋਇਆ ਹੈ। ਪੁਲਿਸ ਵੱਲੋਂ ਹਰ ਰੋਜ਼ ਨਸ਼ਾ ਤਸਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਪੁਲਿਸ ਚੌਂਕੀ ਚਮਿਆਰੀ ਦੇ ਇੰਚਾਰਜ ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਨੇ 55 ਗ੍ਰਾਮ ਹੈਰੋਇਨ, ਇੱਕ ਪਿਸਟਲ ਤੇ 39 ਜ਼ਿੰਦਾ ਕਾਰਤੂਸਾਂ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਤੋਂ 56 ਹਜ਼ਾਰ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਾਕਰੀ ਦਿੰਦੇ ਹੋਏ ਡੀ.ਐੱਸ.ਪੀ. ਵਿਪਨ ਕੁਮਾਰ ਨੇ ਦੱਸਿਆ, ਕਿ ਪੁਲਿਸ ਚੌਂਕੀ ਚਮਿਆਰੀ ਦੇ ਇੰਚਾਰਜ ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਵੱਲੋਂ ਇਸ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਵਾਸੀ ਪਿੰਡ ਚਮਿਆਰੀ ਵਜੋਂ ਹੋਈ ਹੈ।
ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾਂ ਹੈ।
ਪੁਲਿਸ ਦਾ ਕਹਿਣਾ ਹੈ, ਕਿ ਪੁੱਛਗਿਛ ਦੌਰਾਨ ਮੁਲਜ਼ਮ ਦੇ ਗੈਂਗ ਬਾਰੇ ਵੀ ਜਾਣਕਾਰੀ ਮਿਲ ਸਕਦੀ ਹੈ। ਜਿਸ ‘ਤੇ ਪੁਲਿਸ ਵੱਲੋਂ ਤੁਰੰਤ ਐਕਸ਼ਨ ਲੈਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਪਰ ਪੰਜਾਬ ਵਿੱਚ ਫੈਲ ਰਹੇ ਇਸ ਨਸ਼ਾ ਤਸਕਰੀ ਦੇ ਧੰਦਾ ਕਿੱਤੇ ਨਾ ਕਿੱਤੇ ਪੰਜਾਬ ਪੁਲਿਸ ‘ਤੇ ਵੀ ਸਵਾਲ ਚੁੱਕਦਾ ਹੈ। ਕਿ ਸੂਬੇ ਵਿੱਚ ਇੰਨੀ ਪੁਲਿਸ ਸਖ਼ਤ ਹੋਣ ਤੋਂ ਬਾਅਦ ਵੀ ਕਿਵੇਂ ਇਨ੍ਹਾਂ ਤਸਕਰਾਂ ਦੀ ਗਿਣਤੀ ਵੱਧ ਦੀ ਜਾ ਰਹੀ ਹੈ।
ਇਹ ਵੀ ਪੜ੍ਹੋ:ਪਟਿਆਲਾ 'ਚ ਨਾਜਾਇਜ਼ ਸ਼ਰਾਬ ਫੈਕਟਰੀ ਦਾ ਕੀਤਾ ਪਰਦਾਫਾਸ਼: 3 ਗ੍ਰਿਫਤਾਰ