ਚੰਡੀਗੜ੍ਹ: ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ। ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ 10 ਤੋਂ 12 ਮਈ ਦੇ ਦਰਮਿਆਨ ਦੱਖਣੀ ਪੰਜਾਬ ਵਿੱਚ ਹੀਟ ਵੇਵ ਚੱਲਣਾ ਦੀ ਅਸ਼ੰਕਾ ਜਤਾਈ ਹੈ। ਇਸ ਤੋਂ ਇਲਾਵਾ ਰਾਜ ਦੇ ਜ਼ਿਆਦਾਤਰ ਰਾਜਾਂ ਵਿੱਚ ਵਾਯੂ ਗੁਣਵੱਤਾ ਤਾਪਮਾਨ ਮਾਧਿਅਮ ਸ਼੍ਰੇਣੀ ਵਿੱਚ ਹੈ। ਜਾਣੋਂ ਪੰਜਾਬ ਦੇ ਪ੍ਰਮੁੱਖ ਜਿਲ੍ਹਿਆਂ ਵਿੱਚ ਬੁੱਧਵਾਰ ਨੂੰ ਮੌਸਮ ਕਿਵੇਂ ਰਹੇਗਾ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 43 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਧੁੱਪ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ ਅਤੇ ਗਰਮੀ ਵਧੇਗੀ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗੀ। ਅੱਜ ਸੂਰਜ ਨਿਕਲੇਗਾ ਅਤੇ ਤੇਜ਼ ਧੁੱਪ ਦੇਖਣ ਨੂੰ ਮਿਲ ਸਰਦੀ ਹੈ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ। ਬਾਰੀਸ਼ ਤੋਂ ਬਾਅਦ ਅੱਜ ਸੂਰਜ ਨਿਕਲੇਗਾ ਅਤੇ ਗਰਮੀ ਦੇਖਣ ਨੂੰ ਮਿਲ ਸਰਦੀ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਅਸਮਾਨ ਸਾਫ ਰਹੇਗਾ ਅਤੇ ਧੁਪ ਦਿਨਭਰ ਨਿਕਲੇਗੀ।
ਇਹ ਵੀ ਪੜ੍ਹੋ: vegetables Prices : ਜਾਣੋ ਅੱਜ ਕੀ ਹੈ ਸਬਜੀਆਂ ਦਾ ਭਾਅ