ਬਠਿੰਡਾ : ਤਲਵੰਡੀ ਸਾਬੋ ਵਿਖੇ ਇੱਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਵਿਰੋਧ ਵਿੱਚ ਤਰਵੰਡੀ ਸਾਬੋ ਦੇ ਕਿਸਾਨਾਂ ਨੇ ਤਹਿਸੀਲਦਾਰ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਰੋਸ ਕਰ ਰਹੇ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਵਿਰੋਧ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਪਿੰਡ ਚੱਠੇਵਾਲਾ ਵਿਖੇ ਤਿੰਨ ਕਿਸਾਨਾਂ ਦੀਆਂ ਜ਼ਮੀਨ ਕੁਰਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਪੀੜਤ ਕਿਸਾਨ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚਾ ਨੱਛਤਰ ਸਿੰਘ ਦਾ ਨੇੜਲੇ ਪਿੰਡ ਵਿੱਚ ਕਿਸੇ ਆੜਤੀਏ ਨਾਲ ਲੈਣ-ਦੇਣ ਚੱਲ ਰਿਹਾ ਸੀ। ਕਾਫੀ ਸਮਾਂ ਪਹਿਲੇ ਨਛੱਤਰ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਮੌਤ ਤੋਂ ਬਾਅਦ ਇਹ ਕੁਰਕੀ ਉਸ ਦੇ ਭਤੀਜੇ ਹਰਜੀਤ ਸਿੰਘ ਦੇ ਸਿਰ ਪੈ ਗਈ। ਇਸ ਤੋਂ ਬਾਅਦ ਇਹ ਮਾਮਲਾ ਅਦਾਲਤ ਵਿੱਚ ਪਹੁੰਚਇਆ। ਅਦਾਲਤ ਵੱਲੋਂ ਹਰਦੇਵ ਸਿੰਘ ਦੀ 11 ਲੱਖ ਦੀ ਜ਼ਮੀਨ ਦੀ ਕੁਰਕੀ ਦੇ ਆਦੇਸ਼ ਜਾਰੀ ਕਰ ਦਿੱਤੇ ਗਏ। ਜ਼ਮੀਨ ਦੀ ਕੁਰਕੀ ਦਾ ਮਾਮਲਾ ਪਤਾ ਲਗਦੇ ਹੀ ਕਿਸਾਨਾਂ ਨੇ ਤਹਿਸੀਲਦਾਰ ਦੇ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਦੇ ਸਮਾਗਮ ਮਨਾਉਣ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਰਾਜਨੀਤੀ: ਅਮਨ ਅਰੋੜਾ
ਇਸ ਬਾਰੇ ਕਿਸਨਾ ਆਗੂ ਸਰੂਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਾਅਦੇ ਤਾਂ ਕੀਤੇ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਨਾ ਹੋਣ ਦੀ ਗੱਲ ਆਖੀ ਗਈ ਜੋ ਕਿ ਹੁਣ ਝੂਠੀ ਪੈਂਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲਾਂ ਦੀਆਂ ਬਕਾਇਆ ਰਾਸ਼ੀ ਵੀ ਅਜੇ ਤੱਕ ਨਹੀਂ ਮਿਲੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਵਿਰੁੱਧ ਵਾਅਦਾ ਨਾ ਨਿਭਾਉਣ ਦੇ ਦੋਸ਼ ਲਗਾਏ। ਕਿਸਾਨਾਂ ਵੱਲੋਂ ਕੁਰਕੀ ਰੋਕਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇ ਕਿਸਾਨਾਂ ਦਾ ਕਰਜਾ ਮੁਆਫ਼ ਕਰਨ ਦੇ ਨਾਲ- ਨਾਲ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਨਾ ਹੋਣ ਦਾ ਵਾਅਦਾ ਕੀਤਾ ਸੀ ਪਰ ਉਸ ਬਾਵਜੂਦ ਕਿਸਾਨਾਂ ਨੂੰ ਜ਼ਮੀਨ ਦੀ ਕੁਰਕੀ ਲਈ ਪ੍ਰਸ਼ਾਸਨ ਵੱਲੋਂ ਨੋਟਿਸ ਭੇਜੇ ਜਾ ਰਹੇ ਹਨ।