ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਪੀਸੀਆਰ ਮੁਲਾਜ਼ਮ ਜਸਵੰਤ ਸਿੰਘ ਜੋ ਕਿ ਕਾਫੀ ਸਮੇਂ ਤੋਂ ਤਣਾਅ ਵਿੱਚ ਸੀ ਉਸ ਨੇ ਆਪਣੀ ਹੀ ਸਰਵਿਸ ਕਾਰਬਾਈਨ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਅਧਿਕਾਰੀ ਪਰਗਟ ਸਿੰਘ ਨੇ ਦੱਸਿਆ ਕਿ ਦੀ ਤਿੰਨ ਮਹੀਨੇ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ।
ਜਿਸ ਦੇ ਚਲਦੇ ਉਹ ਡਿਪਰੈਸ਼ਨ ਵਿੱਚ ਰਹਿੰਦਾ ਸੀ ਅਤੇ ਅੱਜ ਡਿਊਟੀ ਦੌਰਾਨ ਉਹ ਘਰ ਰੋਟੀ ਖਾਣ ਗਿਆ ਸੀ। ਇਸ ਦੌਰਾਨ ਉਸ ਨੇ ਆਪਣੀ ਬੰਦੂਕ ਵਿੱਚੋਂ ਆਪਣੇ ਗੋਲੀ ਮਾਰ ਲਈਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਉਹ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਡਿਪਰੈਸ਼ਨ ਕਾਰਨ ਪਰੇਸ਼ਾਨ ਰਹਿੰਦਾ ਸੀ। ਤਣਾਅ ਦੇ ਚੱਲਦੇ ਅੱਜ ਉਹ ਡਿਊਟੀ ਦੌਰਾਨ ਆਪਣੇ ਘਰ ਰੋਟੀ ਖਾਣ ਲਈ ਗਿਆ ਅਤੇ ਉਸ ਤੋਂ ਬਾਅਦ ਉਸ ਨੇ ਆਪਣੀ ਹੀ ਸਰਵਿਸ ਰਿਵਲਵਰ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ।
ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਜਸਵੰਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਆਪਣੇ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ ਅਤੇ ਉਸਦੇ ਪਰਿਵਾਰਕ ਮੈਂਬਰ ਬਾਹਰ ਵਿਦੇਸ਼ ਵਿੱਚ ਰਹਿੰਦੇ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਪੂਰਾ ਇਨਸਾਫ ਦਿਵਾਏਗੀ ਕੇਂਦਰ ਸਰਕਾਰ : ਮਨਜਿੰਦਰ ਸਿਰਸਾ