ETV Bharat / city

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ - ਬਠਿੰਡਾ

ਪਿੰਡ ਡਿੱਖ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਜਗਸੀਰ ਦਾ ਪਰਿਵਾਰ ਬੇਹਦ ਗਰੀਬ ਹੈ। ਉਨ੍ਹਾਂ ਪੀੜਤ ਪਰਿਵਾਰ ਲਈ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਨੌਜਵਾਨ ਦਾ ਕਤਲ
ਨੌਜਵਾਨ ਦਾ ਕਤਲ
author img

By

Published : Aug 7, 2021, 2:26 PM IST

ਬਠਿੰਡਾ: ਸ਼ਹਿਰ ਦੇ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਡਿੱਖ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਮੁਤਾਬਕ ਇਹ ਕਤਲ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਹੈ।

ਮ੍ਰਿਤਕ ਦੀ ਪਛਾਣ 25 ਸਾਲਾ ਜਗਸੀਰ ਸਿੰਘ ਸੀਰਾ ਵਜੋਂ ਹੋਈ ਹੈ। ਜਗਸੀਰ ਸਿੰਘ ਦਿਹਾੜੀ ਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਮਹਿਜ਼ 15 ਦਿਨ ਪਹਿਲਾਂ ਹੀ ਉਹ ਪਿਤਾ ਬਣਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਆਪਣੇ ਮਾਮੇ ਨਾਲ ਕੰਮ ਤੇ ਗਿਆ ਸੀ, ਸ਼ਾਮ ਨੂੰ ਜਦੋਂ ਉਹ ਘਰ ਪਰਤਿਆ ਤਾਂ ਘਰੋਂ ਕੁੱਝ ਸਮੇਂ ਲਈ ਬਾਹਰ ਗਿਆ ਸੀ। ਜਿਸ ਮਗਰੋਂ ਉਸ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਸਵੇਰੇ ਪਿੰਡ ਦੇ ਲੋਕਾਂ ਨੇ ਉਸ ਦੇ ਕਤਲ ਦੀ ਸੂਚਨਾ ਪਰਿਵਾਰ ਨੂੰ ਦਿੱਤੀ। ਪਰਿਵਾਰ ਨੇ ਦੱਸਿਆ ਕਿ ਜਗਸੀਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਤੇ ਝਗੜਾ ਕੁੱਝ ਨਹੀਂ ਸੀ, ਉਹ ਨਹੀਂ ਜਾਣਦੇ ਕਿ ਅਣਪਛਾਤੇ ਲੋਕਾਂ ਵੱਲੋਂ ਜਗਸੀਰ ਦਾ ਕਤਲ ਕਿਉਂ ਕੀਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਜਗਸੀਰ ਦਾ ਪਰਿਵਾਰ ਬੇਹਦ ਗਰੀਬ ਹੈ। ਉਨ੍ਹਾਂ ਪੀੜਤ ਪਰਿਵਾਰ ਲਈ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਨੌਜਵਾਨ ਦਾ ਕਤਲ

ਇਸ ਮਾਮਲੇ 'ਤੇ ਥਾਣਾ ਮੌੜ ਦੇ ਡੀਐਸਪੀ ਕੁਲਭੂਸ਼ਣ ਨੇ ਕਿਹਾ ਉਨ੍ਹਾਂ ਨੂੰ ਨੌਜਵਾਨ ਦੇ ਕਤਲ ਦੀ ਸੂਚਨਾ ਮਿਲੀ। ਜਿਸ ਮਗਰੋਂ ਉਹ ਟੀਮ ਲੈ ਕੇ ਮੌਕੇ 'ਤੇ ਪੁੱਜੇ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਮ੍ਰਿਤਕ ਨੌਜਵਾਨ ਦੇ ਸਰੀਰ 'ਤੇ ਕਾਫੀ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਦਾ ਵਧਿਆ ਪੁਲਿਸ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.