ਸ੍ਰੀ ਮੁਕਤਸਰ ਸਾਹਿਬ: ਆਮ ਆਦਮੀ ਪਾਰਟੀ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪੰਜ ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੈਲੀ ਵਿੱਚ ਆ ਕੇ ਸਿਰਫ ਜੁਮਲੇ ਹੀ ਛੱਡ ਜਾਣਗੇ।
ਨਵੇਂ ਜੁਮਲੇ ਸੁਣਾਉਣਗੇ ਮੋਦੀ
ਭਗਵੰਤ ਮਾਨ ਨੇ ਦਾਣਾ ਮੰਡੀ ਦੇ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਆਮਦ ਵਿੱਚ ਹੋਰ ਕੁਝ ਨਹੀਂ ਕੁਝ ਨਵੇਂ ਜੁਮਲੇ ਸੁਣਨ ਨੂੰ ਮਿਲਣਗੇ ਅਤੇ ਉਨ੍ਹਾਂ ਦੇ ਜੁਮਲੇ ਕਦੇ ਪੂਰੇ ਨਹੀਂ ਹੋਏ। ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਜਾਣ ਤੇ ਭਗਵੰਤ ਮਾਨ ਨੇ ਕਿਹਾ ਕਿ ਕੀ ਉਹ ਪਾਰਟੀ ਦੇ ਸੇਵਾਦਾਰ ਵਜੋਂ ਪੰਜਾਬ ਵਿੱਚ ਸੇਵਾ ਕਰ ਰਹੇ ਹਨ ਅਤੇ ਸੇਵਾਦਾਰ ਵਜੋਂ ਸੇਵਾ ਕਰਦੇ ਰਹਿਣਗੇ।
ਮੁੱਖ ਮੰਤਰੀ ਬਾਰੇ ਪੀਏਸੀ ਕਰੇਗੀ ਫੈਸਲਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ (AAP CM face) ਬਾਰੇ ਪਾਰਟੀ ਦੀ ਪੀ ਐਸ ਸੀ ਫੈਸਲਾ ਲਏਗੀ (will remain servant, says Bhagwant Maan)। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਿਸੇ ਰਾਜਸੀ ਪਾਰਟੀ ਨਾਲ ਨਹੀਂ ਬਲਕਿ ਭ੍ਰਿਸ਼ਟਾਚਾਰ, ਮਾਫੀਆ ਅਤੇ ਗ਼ਰੀਬੀ ਨਾਲ ਹੈ । ਸੰਯੁਕਤ ਸਮਾਜ ਮੋਰਚੇ ਨਾਲ ਆਪ ਦੇ ਗੱਠਜੋੜ ਸਬੰਧੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨਾਲ ਕਦੇ ਵੀ ਸਮਾਜ ਮੋਰਚੇ ਦੇ ਗੱਠਜੋੜ ਸਬੰਧੀ ਗੱਲਬਾਤ ਹੀ ਨਹੀਂ ਚੱਲੀ।
ਗਠਜੋੜ ਵੇਲੇ ਅਕਾਲੀ ਨਹੀਂ ਲਿਆ ਸਕੇ ਪੈਕੇਜ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਨਰਿੰਦਰ ਮੋਦੀ ਦੀ ਆਮਦ ਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਤੇ ਤੰਜ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ ਅਤੇ ਭਾਜਪਾ ਨਾਲ ਗੱਠਜੋੜ ਕੀਤਾ ਸੀ ਉਦੋਂ ਤਾਂ ਕੋਈ ਪੈਕੇਜ ਪੰਜਾਬ ਲਈ ਲਿਆਂਦਾ ਨਹੀਂ ਗਿਆ । ਪੰਜਾਬ ਦੀ ਅਮਨ ਕਾਨੂੰਨ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਜੋ ਧਰ ਸੱਤਾ ਦੇ ਵੇਚੇ ਉਹ ਆਪਸ ਵਿੱਚ ਲੜ ਰਹੀਆਂ ਤੇ ਲੋਕਾਂ ਨੂੰ ਲਾਵਾਰਸ ਛੱਡ ਰੱਖਿਆ ਹੈ।
ਇਹ ਵੀ ਪੜ੍ਹੋ:ਮੁੜ ਲੱਗੇ ਬਿਕਰਮ ਮਜੀਠੀਆ ਦੇ ਲਾਪਤਾ ਵਾਲੇ ਪੋਸਟਰ