ETV Bharat / city

ਥਰਮਲ ਪਲਾਂਟ ਮਾਮਲਾ: 'ਆਪ' ਨੇ ਮਨਪ੍ਰੀਤ ਬਾਦਲ ਦੀ ਕੋਠੀ ਦਾ ਕੀਤਾ ਘਿਰਾਓ - ਵਿਧਾਇਕ ਮੀਤ ਹੇਅਰ

ਬਠਿੰਡਾ ਸਥਿਤ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਨੂੰ ਪੰਜਾਬ ਸਰਕਾਰ ਨੇ ਪੁਨਰ ਵਿਕਾਸ ਲਈ ਵੇਚਣ ਦੇ ਫੈਸਲਾ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਖਿੱਚ-ਧੂਹ ਵੀ ਹੋਈ।

AAP staged a protest in Bathinda over the issue of bathinda thermal land
ਬਠਿੰਡਾ ਥਰਮਲ ਦੀ ਜ਼ਮੀਨ ਦਾ ਮਾਮਲਾ 'ਆਪ' ਨੇ ਘੇਰੀ ਮਨਪ੍ਰੀਤ ਦੀ ਕੋਠੀ
author img

By

Published : Jun 24, 2020, 6:06 PM IST

ਬਠਿੰਡਾ: ਪੰਜਾਬ ਸਰਕਾਰ ਨੇ ਬੰਦ ਪਏ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਨੂੰ ਪੁਨਰ ਵਿਕਾਸ ਲਈ ਵੇਚਣ ਦਾ ਫੈਸਲਾ ਲਿਆ ਹੈ। ਸਰਕਾਰ ਦੇ ਇਸ ਫੈਸਲੇ ਨੇ ਸੂਬੇ ਦੀ ਸਿਆਸਤ ਨੂੰ ਗਰਮ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਬਠਿੰਡਾ ਸਥਿਤ ਕੋਠੀ ਦਾ ਘਿਰਾਓ ਕੀਤਾ।

AAP staged a protest in Bathinda over the issue of bathinda thermal land
ਫੋਟੋ

ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕਾ ਰੁਪਿੰਦਰ ਕੌਰ ਰੂਬੀ, ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਬਰਨਾਲਾ ਤੋਂ ਪਾਰਟੀ ਦੇ ਵਿਧਾਇਕ ਮੀਤ ਹੇਅਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪ੍ਰਦਰਸ਼ਨਕਾਰੀ ਜਿਉਂ ਹੀ ਵਿੱਤ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲਿਸ ਨੇ ਇਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਪੁਲਿਸ ਵੱਲੋਂ ਰੋਕੇ ਜਾਣ 'ਤੇ 'ਆਪ' ਵਰਕਰਾਂ ਤੇ ਪੁਲਿਸ ਦਰਮਿਆਨ ਖਿੱਚ-ਧੂਹ ਵੀ ਹੋਈ।

ਬਠਿੰਡਾ ਥਰਮਲ ਦੀ ਜ਼ਮੀਨ ਦਾ ਮਾਮਲਾ 'ਆਪ' ਨੇ ਘੇਰੀ ਮਨਪ੍ਰੀਤ ਦੀ ਕੋਠੀ

ਇਸ ਮੌਕੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਬਠਿੰਡਾ ਤੋਂ ਵਿਧਾਇਕ ਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਾਸੀਆਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਬਠਿੰਡਾ ਦੇ ਥਰਮਲ ਪਲਾਂਟ, ਜੋ ਕਿ ਇਤਿਹਾਸਕ ਹੈ, ਨੂੰ ਕਦੇ ਵੀ ਢਹਿਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਹੁਣ ਵਿੱਤ ਮੰਤਰੀ ਥਰਮਲ ਦੀ ਜ਼ਮੀਨ ਨੂੰ ਵੇਚ ਕੇ ਬਠਿੰਡੇ ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ।

ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਵਿੱਤ ਮੰਤਰੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ 'ਤੇ ਸਵਾਲ ਕਰਦੇ ਹੋਏ ਕਿਹਾ ਕਿ ਜੇਕਰ ਰੁਜ਼ਗਾਰ ਲਈ ਥਰਮਲ ਨੂੰ ਢਹਿ-ਢੇਰੀ ਹੀ ਕਰਨਾ ਸੀ ਤਾਂ ਇਸ ਦੇ ਨਵੀਨੀਕਰਨ 'ਤੇ ਹਜ਼ਾਰਾਂ ਰੁਪਏ ਕਿਉਂ ਖ਼ਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਨਿੱਜੀ ਹਿੱਤਾਂ ਲਈ ਇਸ ਜ਼ਮੀਨ ਨੂੰ ਹੜਪਣਾ ਚਾਹੁੰਦੀ ਹੈ।

ਰੋਸ ਪ੍ਰਦਰਸ਼ਨ ਦੇ ਵਿੱਚ ਸ਼ਾਮਿਲ ਹੋਏ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਥਰਮਲ ਤੋੜਨ ਦੀ ਨੀਂਹ ਤਾਂ ਅਕਾਲੀ ਦਲ ਨੇ ਹੀ ਰੱਖੀ ਸੀ, ਜਿਸ ਤੋਂ ਬਾਅਦ ਕਾਂਗਰਸ ਸਰਕਾਰ ਅਕਾਲੀਆਂ ਦੇ ਕੰਮ ਨੂੰ ਸਿਰੇ ਚਾੜ੍ਹ ਰਹੀ ਹੈ।

ਇਸ ਤੋਂ ਪਹਿਲਾ ਅਕਾਲੀ ਦਲ ਇਸੇ ਮਸਲੇ ਨੂੰ ਲੈ ਕੇ 23 ਜੂਨ ਪ੍ਰਦਰਸ਼ਨ ਕਰ ਚੁੱਕਿਆ ਹੈ। ਸਰਕਾਰ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਥਰਮਲ ਦੀ ਜ਼ਮੀਨ ਦੇ ਮੁੱਦੇ 'ਤੇ ਸਪੱਸ਼ਟੀਕਰਨ ਦਿੱਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਵਿਰੋਧੀ ਧਿਰ ਸਰਕਾਰ ਆਪਣਾ ਫ਼ੈਸਲਾ ਬਦਲ ਲਈ ਮਜਬੂਰ ਕਰ ਪਾਉਂਦੀ ਹੈ ਜਾਂ ਨਹੀਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.