ਬਠਿੰਡਾ: ਪਿਛਲੇ ਕਰੀਬ ਚਾਰ ਮਹੀਨੇ ਤੋਂ ਮਾਣ ਭੱਤਾ ਨਾ ਮਿਲ ਜਾਣ ਦੇ ਰੋਸ ਵਜੋਂ ਤਿੰਨ ਦਿਨਾਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਵੱਲੋਂ ਅੱਜ ਵੀਰਵਾਰ ਨੂੰ ਕਰਵਾ ਚੌਥ ਦਾ ਤਿਉਹਾ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ (Anganwadi worker celebrated Karva Chauth) ਦੇ ਬਾਹਰ ਪ੍ਰਦਰਸ਼ਨ ਦੌਰਾਨ ਮਨਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਆਂਗਨਵਾੜੀ ਔਰਤਾਂ ਨੇ, ਜਿੱਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਉਠਾਏ। ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਸਰਕਾਰ ਨੇ ਸਾਨੂੰ ਮਜਬੂਰ ਕਰ ਦਿੱਤਾ ਹੈ ਕਿ ਉਹ ਕਰਵਾ ਚੌਥ ਜਿਹਾ ਤਿਉਹਾਰ ਸੜਕਾਂ ਉੱਤੇ ਮਨਾਉਣ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਸਰਕਾਰ ਵੱਲੋਂ ਉਨ੍ਹਾਂ ਦਾ ਮਾਣ ਭੱਤਾ ਜਾਰੀ ਨਹੀਂ ਕੀਤਾ ਜਾ ਰਿਹਾ ਵਾਰ -ਵਾਰ ਪੰਜਾਬ ਸਰਕਾਰ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੇ ਮਾਣ ਭੱਤੇ ਦੀ ਫਾਈਲ ਉੱਤੇ ਸਾਈਨ ਨਹੀਂ ਕੀਤੇ ਜਾ ਰਹੇ। ਜਿਸ ਕਾਰਨ ਅੱਜ ਉਨ੍ਹਾਂ ਨੂੰ ਮਜਬੂਰਨ ਕਰਵਾ ਚੌਥ ਦਾ ਤਿਉਹਾਰ ਵਿਧਾਇਕ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕਰਕੇ (MLA Jagroop Singh Gill house) ਮਨਾਉਣਾ ਪੈ ਰਿਹਾ ਹੈ।
ਇੱਕ ਦੂਸਰੇ ਦੇ ਹੱਥਾਂ ਉੱਪਰ ਮਹਿੰਦੀ ਲਗਾ ਰਹੀਆਂ, ਇਨ੍ਹਾਂ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਅੱਜ ਉਹ ਪਾਈ ਪਾਈ ਦੇ ਮੁਹਤਾਜ ਹਨ, ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਦਾ ਮਾਣ ਭੱਤਾ ਪਿਛਲੇ ਚਾਰ ਮਹੀਨਿਆਂ ਤੋਂ ਰਿਲੀਜ਼ ਨਹੀਂ ਕੀਤਾ ਗਿਆ। ਇਸ ਕਾਰਨ ਅੱਜ ਉਨ੍ਹਾਂ ਦੇ ਬੱਚਿਆਂ ਨੂੰ ਵੀ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਆਂਗਣਵਾੜੀ ਆਮ ਤੌਰ ਉੱਤੇ ਕੰਮ ਕਰਨ ਵਾਲੀਆਂ ਜ਼ਿਆਦਾਤਰ ਔਰਤਾਂ ਵਿਧਵਾ ਤਲਾਕਸ਼ੁਦਾ ਹਨ, ਜਿਨ੍ਹਾਂ ਦਾ ਘਰ ਦਾ ਗੁਜ਼ਾਰਾ ਸਿਰਫ ਮਾਣ ਭੱਤੇ ਉੱਤੇ ਹੀ ਹੁੰਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਮਾਣ ਭੱਤਾ ਜਾਰੀ ਕੀਤਾ ਜਾਵੇ।
ਇਹ ਵੀ ਪੜੋ:- ਗ੍ਰਿਫ਼ਤਾਰ ਕੀਤੇ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਨੂੰ ਅੱਜ ਕੋਰਟ ਵਿੱਚ ਕੀਤਾ ਜਾਵੇਗਾ ਪੇਸ਼