ਬਠਿੰਡਾ:ਪੰਜਾਬ ਵਿੱਚ ਵਗ ਰਹੇ ਨਸ਼ੇ (drugs in punjab) ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਹੁਣ ਬਠਿੰਡਾ ਦੇ ਵਕੀਲਾਂ ਵੱਲੋਂ ਐਂਟੀ ਚਿੱਟਾ ਫਰੰਟ ਬਣਾਇਆ ਗਿਆ ਹੈ (anti drug advocates open the anti chitta front)ਅਤੇ ਨਸ਼ਾ ਤਸਕਰੀ ਕਰਨ ਵਾਲੇ ਤਸਕਰਾਂ ਖਿਲਾਫ ਇਕ ਵੱਡੀ ਮੁਹਿੰਮ ਛੇੜਨ ਦਾ ਐਲਾਨ ਕੀਤਾ (advocates will pursue matters free)। ਇਹ ਐਲਾਨ ਕਰਦੇ ਹੋਏ ਇਨ੍ਹਾਂ ਵਕੀਲ ਭਾਈਚਾਰੇ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਜਾ ਕੇ ਸਹੁੰ ਖਾਧੀ ਜਾਵੇਗੀ (advocates will pledge in gurdwara)ਕਿ ਇਸ ਮਿਸ਼ਨ ਨੂੰ ਹਰ ਹਾਲਤ ਵਿਚ ਕਾਮਯਾਬ ਕੀਤਾ ਜਾਵੇਗਾ (will succeed this mission)।
ਵਕੀਲਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਪੁਲਿਸ ਤੇ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਐਸਐਚਓ ਨੂੰ ਸੂਚਿਤ ਕੀਤਾ ਜਾਵੇਗਾ ਕਿ ਉਨ੍ਹਾਂ ਦੇ ਇਲਾਕਿਆਂ ਵਿਚ ਜੋ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਥਾਨਕ ਵਕੀਲਾਂ ਨੇ ਕਿਹਾ ਕਿ ਪਿੰਡ ਪੱਧਰ ਤੇ ਕਮੇਟੀਆਂ ਵੀ ਬਣਾਈਆਂ ਜਾਣਗੀਆਂ। ਉਨ੍ਹਾਂ ਮੁਤਾਬਕ ਕਮੇਟੀਆਂ ਬਣਨ ਦੇ ਨਾਲ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇਗਾ।
ਇਸ ਦੇ ਨਾਲ ਹੀ ਵਕੀਲ ਭਾਈਚਾਰੇ ਦਾ ਮੰਨਣਾ ਹੈ ਕਿ ਨਸ਼ਾ ਤਸਕਰੀ ਕਰਨ ਵਾਲੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਨਹੀਂ ਦਿੱਤੀ ਜਾਵੇਗੀ। ਇਸ ਦੇ ਉਲਟ ਕੇਸ ਲੜਨ ਵਾਲਿਆਂ ਨੂੰ ਸਬੂਤ ਤੇ ਗਵਾਹ ਇਕੱਠੇ ਕਰਕੇ ਦਿੱਤੇ ਜਾਣਗੇ। ਵਕੀਲਾਂ ਨੇਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦੀ ਹਰ ਸੰਭਵ ਸਹਾਇਤਾ ਵੀ ਕੀਤੀ ਜਾਵੇਗੀ।
ਨਸ਼ਾ ਤਸਕਰੀ ਤੇ ਨਸ਼ਿਆਂ ਵਿਰੁੱਧ ਸ਼ਾਇਦ ਇਹ ਪਹਿਲਾ ਉਪਰਾਲਾ ਵਕੀਲਾਂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ ਹੈ। ਬਠਿੰਡਾ ਇਸ ਵਿੱਚ ਮੋਹਰੀ ਬਣਿਆ ਜਾਪ ਰਿਹਾ ਹੈ। ਵਕੀਲ ਭਾਈਚਾਰੇ ਦਾ ਕਹਿਣਾ ਹੈ ਕਿ ਨਸ਼ੇ ਦੇ ਆਦੀ ਨੌਜਵਾਨਾਂ ਦਾ ਮਨੋਰੋਗ ਡਾਕਟਰਾਂ ਰਾਹੀਂ ਇਲਾਜ ਵੀ ਕਰਵਾਇਆ ਜਾਵੇਗਾ। ਵਕੀਲਾਂ ਨੇ ਕਿਹਾ ਕਿ ਪੰਜਾਬ ਦੀ ਜਿਹੜੀ ਜਵਾਨੀ ਬਾਹਰ ਜਾ ਰਹੀ ਹੈ, ਇਸ ਨੂੰ ਰੋਕਣ ਲਈ ਪਹਿਲਾਂ ਨਸ਼ੇ ਨੂੰ ਠੱਲ੍ਹ ਪਾਉਣੀ ਜ਼ਰੂਰੀ ਹੈ ਕਿਉਂਕਿ ਉਨ੍ਹਾਂ ਨੂੰ ਆਪਣਾ ਭਵਿੱਖ ਖ਼ਤਰੇ ਵਿੱਚ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਦੁੱਧ 2 ਰੁਪਏ ਲੀਟਰ ਹੋਇਆ ਮਹਿੰਗਾ, ਲੋਕਾਂ ਨੇ ਦਰਾਂ ਘਟਾਉਣ ਦੀ ਕੀਤੀ ਮੰਗ