ਬਠੰਡਾ:ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਅੱਜ ਪਾਰਟੀ ਦੀ ਸਮੂਹ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਬਠਿੰਡਾ ਸ਼ਹਿਰ ਦੇ ਵਿਕਾਸ ਨੂੰ ਅੱਗੇ ਲਿਜਾਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਜੋ ਕਿਹਾ ਕਰ ਕੇ ਵਿਖਾਇਆ ਜੋ ਕਹਾਂਗੇ ਕਰਕੇ ਵਿਖਾਵਾਂਗੇ ਇਸੇ ਕਰਕੇ ਬਠਿੰਡਾ ਨੂੰ ਸਰੂਪ ਤੋਂ ਆਸ ਦੇ ਬੈਨਰ ਹੇਠ ਜਾਰੀ ਕੀਤੇ ਚੋਣ ਮੈਨੀਫੈਸਟੋ (Singla released local manifesto) ਵਿੱਚ ਸਾਬਕਾ ਵਿਧਾਇਕ ਅਤੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅਠਾਰਾਂ ਏਜੰਡਿਆਂ ’ਤੇ ਪਹਿਲ ਦੇ ਆਧਾਰ ਤੇ ਕੰਮ ਹੋਵੇਗਾ।
ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਉਪਰਾਲੇ ਹੋਣਗੇ ਮੁਲਕ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਪਾਰਕਿੰਗਾਂ ਦਾ ਪ੍ਰਬੰਧ (Parking arrangement) ਬਠਿੰਡਾ ਸ਼ਹਿਰ ਦੀ ਗ੍ਰੋਥ ਸੈਂਟਰ ਤੇ ਲਾਈਨੋਂ ਪਾਰ ਇਲਾਕੇ ਵਿੱਚ ਫਾਇਰ ਬਿਗ੍ਰੇਡ ਸਥਾਪਤ ਕਰਨ ਲੋਕਲ ਬੱਸ ਸਰਵਿਸ ਸ਼ੁਰੂ ਕਰਨ ਤਾਰਾਂ ਦੇ ਜੰਜਾਲ ਨੂੰ ਖ਼ਤਮ ਕਰਨ ਬਠਿੰਡਾ ਨੂੰ ਟੂਰਿਸਟ ਅਤੇ ਟੈਕਸਟਾਈਲ ਹੱਬ ਬਣਾਏ ਕਸਬਾ ਭੁਲੱਥ ਨੂੰ ਬਾਹਰ ਕੱਢਣ ਦੇ ਨਾਲ ਲਾਈਨੋ ਪਾਰ ਇਲਾਕੇ ਨੂੰ ਸਭ ਤੋਂ ਸੁੰਦਰ ਇਲਾਕਾ ਬਣਾਉਣ ਲਈ ਯਤਨ ਕਰਕੇ ਵਿਖਾਵਾਂਗੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਸਰੂਪ ਸਿੰਗਲਾ ਨੇ ਵਾਅਦਾ ਕੀਤਾ ਕਿ ਬਠਿੰਡਾ ਤੋਂ ਜਿਤਾ ਦਿਓ ਅਕਾਲੀ ਬਸਪਾ ਸਰਕਾਰ ਬਣਾ ਦਿਓ ਪੰਜਾਬ ਨੂੰ ਖੁਸ਼ਹਾਲ ਬਣਾਉਣ ਦੇ ਨਾਲ ਸ਼ਹਿਰ ਵਾਸੀਆਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਹਰ ਸਮੱਸਿਆ ਦਾ ਹੱਲ ਹੋਵੇਗਾ ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੇ ਖਾਤਮੇ ਲਈ ਕਮਰਕੱਸੇ ਕੀਤੇ ਸੀਸੀਟੀਵੀ ਕੈਮਰੇ ਲਾ ਕੇ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਚੌਵੀ ਘੰਟਿਆਂ ਵਿੱਚ ਸ਼ਿਕਾਇਤਾਂ ਤੇ ਹੱਲ ਕਰਨ ਲਈ ਪੁਲੀਸ ਨੂੰ ਵਚਨਬੱਧ ਕੀਤਾ ਜਾਵੇਗਾ ਇਸ ਦੇ ਨਾਲ ਬਰੀਕ ਤੇ ਮੱਧ ਵਰਗ ਦੀਆਂ ਔਰਤਾਂ ਨੂੰ ਰੁਜ਼ਗਾਰ ਤੇ ਪੜ੍ਹੇ ਲਿਖੇ ਬੱਚਿਆਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਾਉਣ ਲਈ ਯਤਨ ਕਰਾਂਗੇ ਬਰਸਾਤੀ ਪਾਣੀ ਦੇ ਨਿਕਾਸ ਸੁੰਦਰ ਸਟਰੀਟ ਲਾਈਟਾਂ ਸੁੰਦਰ ਸੜਕਾਂ ਸੀਵਰੇਜ ਦੇ ਵਧੀਆ ਪ੍ਰਬੰਧ ਅਤੇ ਹਰਿਆਲੀ ਭਰਿਆ ਬਠਿੰਡਾ ਬਣਾਉਣ ਲਈ ਕੋਸ਼ਿਸ਼ਾਂ ਕਰਾਂਗੇ।
ਇਹ ਵੀ ਪੜ੍ਹੋ: ਕਿਸਾਨ ਯੂਨੀਅਨ ਦੇ ਧੱਕੇ ਚੜ੍ਹਿਆ CM ਚੰਨੀ ਖਿਲਾਫ਼ ਭਦੌੜ ਤੋਂ ਚੋਣ ਲੜ ਰਿਹਾ ਆਪ ਉਮੀਦਵਾਰ !