ਬਠਿੰਡਾ: ਪੂਰੇ ਭਾਰਤ ਵਿੱਚ ਬੁੱਧਵਾਰ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਬਠਿੰਡਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਬਠਿੰਡਾ-ਚੰਡੀਗੜ੍ਹ ਮੇਨ ਹਾਈਵੇ ਉੱਤੇ ਧਰਨਾ ਲਾ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਰੋਸ ਪ੍ਰਦਰਸ਼ਨ ਵਿੱਚ ਸ਼ਿਰਕਤ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਨਾ, ਪੂਰਨ ਰੂਪ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼, ਫ਼ਸਲਾਂ ਦੀ ਐਮਐਸਪੀ ਵਿੱਚ ਵਾਧਾ, ਕਿਸਾਨਾਂ ਨੂੰ ਪੈਨਸ਼ਨ ਤੇ ਫਸਲਾਂ ਦਾ ਬੀਮਾ ਵੀ ਕੀਤਾ ਜਾਣਾ ਚਾਹੀਦਾ ਹੈ।