ਬਠਿੰਡਾ: ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਵੱਡੇ ਵੱਡੇ ਐਲਾਨ ਕੀਤੇ ਗਏ ਸਨ, ਪਰ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਤਰ੍ਹਾਂ ਹੀ
ਬਠਿੰਡਾ ਜ਼ਿਲ੍ਹੇ ਦੇ ਪਿੰਡ ਭੁੱਖਿਆਂਵਾਲੀ(Bhukhianwali village in Bathinda district) ਦੇ ਰਹਿਣ ਵਾਲੇ ਰਣਜੀਤ ਸਿੰਘ ਨੇ ਆੜ੍ਹਤੀਆਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ(Ranjit Singh was disturbed by the artisans and swallowed the poisonous substance) ਲੈਣ ਦਾ ਸਮਾਚਾਰ ਆਇਆ ਹੈ। ਕਿਸਾਨ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ।
ਜਿਥੇ ਡਾਕਟਰਾਂ ਨੇ ਕਿਸਾਨ ਰਣਜੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਰਣਜੀਤ ਸਿੰਘ ਦੇ ਸਿਰ 'ਤੇ ਕਰੀਬ ਸਾਢੇ 3 ਲੱਖ ਰੁਪਏ ਦਾ ਆੜ੍ਹਤੀਏ ਦਾ ਕਰਜ਼ਾ ਸੀ(The farmer had a debt of Rs. 3 lakhs) ਅਤੇ ਆੜ੍ਹਤੀਏ ਨੇ ਬਕਾਇਦਾ ਉਸ ਉਪਰ ਕੇਸ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਮ੍ਰਿਤਕ ਕਿਸਾਨ ਕਾਫੀ ਪ੍ਰੇਸ਼ਾਨ ਰਹਿੰਦਾ(The dead farmer was very upset) ਸੀ।
ਜਿਸ ਦੇ ਚੱਲਦੇ ਉਸ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ(The farmer committed suicide by swallowing a poisonous substance)। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ:ਆਨਰ ਕਿਲਿੰਗ ਮਾਮਲਾ: ਪੁਲਿਸ ਨੇ ਚਿਤਾ 'ਚੋਂ ਅੱਧ ਸੜੀ ਲਾਸ਼ ਚੁੱਕੀ, ਪ੍ਰੇਮ ਵਿਆਹ ਤੋਂ ਬਾਅਦ ਪਹਿਲੀ ਵਾਰ ਪਿੰਡ ਆਈ ਲੜਕੀ ਦੀ ਮੌਤ