ਬਠਿੰਡਾ: ਰਾਜਸਥਾਨ ਦੇ ਉਦੈਪੁਰ ਚ ਹੋਈ ਕਤਲਕਾਂਡ ਦਾ ਅਸਰ ਹੁਣ ਪੰਜਾਬ ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ਸ਼ਹਿਰ ’ਚ ਕਾਰੋਬਾਰੀਆਂ ਵੱਲੋਂ ਆਪਣੇ ਕਾਰੋਬਾਰ ਨੂੰ ਬੰਦ ਕਰ ਸਮੂਹ ਬਾਜਾਰ ਨੂੰ ਬੰਦ ਰੱਖਿਆ ਗਿਆ। ਦੱਸ ਦਈਏ ਕਿ ਕਾਰੋਬਾਰੀਆਂ ਨੇ ਸਦਭਾਵਨਾ ਚੌਕ ਵਿਖੇ ਉਦੈਪੁਰ ਕਤਲਕਾਂਡ ਚ ਮਾਰੇ ਗਏ ਕਨ੍ਹਈਆ ਕੁਮਾਰ ਨੂੰ ਸ਼ਰਧਾਂਜਲੀ ਵੀ ਦਿੱਤੀ। ਨਾਲ ਹੀ 9 ਤੋਂ ਲੈ ਕੇ 12 ਵਜੇ ਤੱਕ ਆਪਣੀਆਂ ਆਪਣੀਆਂ ਦੁਕਾਨਾਂ ਨੂੰ ਵੀ ਬੰਦ ਰੱਖਿਆ।
ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦੇ ਹੋਏ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਨੇ ਕਿਹਾ ਕਿ ਇਹੋ ਜਿਹੀ ਸੋਚ ਰੱਖਣ ਵਾਲੇ ਲੋਕਾਂ ਖਿਲਾਫ ਇਕਜੁੱਟ ਹੋਣ ਦੀ ਲੋੜ ਹੈ ਤਾਂ ਜੋ ਸਮਾਜ ਵਿੱਚ ਨਫ਼ਰਤ ਦੀ ਭਾਵਨਾ ਪੈਦਾ ਨਾ ਹੋਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਵੀ ਇਸ ਬੰਦ ਦਾ ਸਮਰਥਨ ਕਰਦੇ ਹਨ ਅਤੇ ਅਜਿਹੀਆਂ ਘਟਨਾਵਾਂ ਨਹੀਂ ਵਾਪਰਨੀਆਂ ਚਾਹੀਦੀਆਂ ਜਿਸ ਨਾਲ ਸਮਾਜ ਵਿੱਚ ਅਸ਼ਾਂਤੀ ਫੈਲੇ।
ਉੱਥੇ ਹੀ ਦੂਜੇ ਪਾਸੇ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਕਨ੍ਹਈਆ ਲਾਲ ਦੀ ਕੀਤੀ ਗਈ ਬੇਰਹਿਮੀ ਦੀ ਹੱਤਿਆ ਦੇ ਦੋਸ਼ੀਆਂ ਵਲੋਂ ਖੁਦ ਕਬੂਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਚੁਰਾਹੇ ਵਿੱਚ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਏਕਤਾ ਬਣਿਆ ਰਹਿ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਉਹ ਰਾਸ਼ਟਰਪਤੀ ਨੂੰ ਵੀ ਪੱਤਰ ਲਿਖ ਰਹੇ ਹਨ ਤਾਂ ਜੋ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਈ ਜਾ ਸਕੇ।
ਇਹ ਵੀ ਪੜੋ: ਮੁੜ ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਤੋਂ ਰਾਹਤ, 22 ਅਗਸਤ ਤੱਕ ਲੱਗੀ ਗ੍ਰਿਫਤਾਰੀ ’ਤੇ ਰੋਕ