ETV Bharat / city

ਬਠਿੰਡਾ ਦੇ ਲੋਕਾਂ ਤੋਂ ਭੱਜੇ "ਮੁੱਖ ਮੰਤਰੀ", ਕੈਪਟਨ ਸਰਕਾਰ ਵਿਰੁੱਧ ਅਨੋਖਾ ਰੋਸ ਪ੍ਰਦਰਸ਼ਨ

ਤਿੰਨ ਸਾਲ ਪੂਰੇ ਹੋਣ ਤੋਂ ਬਾਅਦ ਵੀ ਲੋਕਾਂ ਨਾਲ ਕੀਤੇ ਗਏ ਵਾਅਦੇ ਨਾ ਪੂਰੇ ਨਾ ਕਰਨ 'ਤੇ ਬਠਿੰਡਾ ਵਾਸੀਆਂ ਨੇ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਕਾਲੀ ਦਲ ਬਾਦਲ ਦੇ ਸਾਬਕਾ ਕੌਂਸਲਰ ਵਿਜੈ ਕੁਮਾਰ ਨੇ ਮੁੱਖ ਮੰਤਰੀ ਦਾ ਰੂਪ ਧਾਰ ਕੇ ਵੱਖਰੇ ਢੰਗ ਨਾਲ ਕੈਪਟਨ ਸਰਕਾਰ ਦਾ ਵਿਰੋਧ ਕੀਤਾ।

ਫੋਟੋ
ਫੋਟੋ
author img

By

Published : Feb 23, 2020, 10:27 PM IST

ਬਠਿੰਡਾ: ਪੰਜਾਬ ਸਰਕਾਰ ਨੇ ਤਿੰਨ ਸਾਲ ਪੂਰੇ ਹੋ ਜਾਣ ਤੋਂ ਬਾਅਦ ਵੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਸ ਨੂੰ ਲੈ ਕੇ ਲੋਕਾਂ ਵੱਲੋਂ ਕੈਪਟਨ ਸਰਕਾਰ ਵਿਰੁੱਧ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਬਾਦਲ ਦੇ ਸਾਬਕਾ ਕੌਂਸਲਰ ਵਿਜੈ ਕੁਮਾਰ ਨੇ ਮੁੱਖ ਮੰਤਰੀ ਦਾ ਰੂਪ ਧਾਰਿਆ। ਮੁੱਖ ਮੰਤਰੀ ਬਣੇ ਵਿਜੈ ਕੁਮਾਰ ਲੋਕਾਂ ਤੋਂ ਭੱਜਦੇ ਨਜ਼ਰ ਆਏ। ਇਸ ਦੌਰਾਨ ਲੋਕ ਆਪਣੀ ਮੰਗਾਂ ਦੇ ਪੱਤਰ ਲੈ ਕੇ ਉਨ੍ਹਾਂ ਦੇ ਪਿੱਛੇ-ਪਿੱਛੇ ਭੱਜ ਰਹੇ ਸਨ।

ਲੋਕਾਂ ਤੋਂ ਭੱਜੇ "ਮੁੱਖ ਮੰਤਰੀ"

ਹੋਰ ਪੜ੍ਹੋ: ਕਾਂਗਰਸੀ ਵਰਕਰਾਂ ਨੇ ਚੌਲਾਂਗ ਟੋਲ ਪਲਾਜ਼ਾ ਦਾ ਕੀਤਾ ਘਿਰਾਓ

ਇਸ ਦੌਰਾਨ ਸਾਬਕਾ ਕੌਂਸਲਰ ਵਿਜੈ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਬੋਲਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨਿਰੇ ਗੱਪ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਤਿੰਨ ਸਾਲ ਪੂਰੇ ਕਰਨ ਤੋਂ ਬਾਅਦ ਵੀ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ।

ਇਸ ਕਾਰਨ ਹਰ ਵਰਗ ਦੇ ਲੋਕ ਪਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਅਸੀਂ ਪ੍ਰਦਰਸ਼ਨ ਕਰਨ ਲਈ ਮਜਬੂਰ ਹਾਂ, ਤਾਂ ਜੋ ਪੰਜਾਬ ਸਰਕਾਰ ਦੀ ਨੀਂਦ ਟੁੱਟ ਸਕੇ ਤੇ ਉਹ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.