ETV Bharat / city

ਆਪ ਵਿਧਾਇਕਾ ਰੂਬੀ ਦੇ ਅਸਤੀਫ਼ੇ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਦੀ ਸਿਆਸਤ ਗਰਮਾਈ

ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਰੁਪਿੰਦਰ ਕੌਰ ਰੂਬੀ ਵੱਲੋਂ ਲਿਆ ਇਹ ਫੈਸਲਾ ਦੇਰੀ ਨਾਲ ਲਿਆ ਗਿਆ ਹੈ ਕਿਉਂਕਿ ਉਹ ਅਰਵਿੰਦ ਕੇਜਰੀਵਾਲ ਦੀਆਂ ਵਧੀਕੀਆਂ ਤੋਂ ਕਾਫ਼ੀ ਸਮੇਂ ਤੋਂ ਪੀੜਤ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਮਿਹਨਤ ਕਰਨ ਵਾਲੇ ਵਲੰਟੀਅਰਾਂ ਦੀ ਕੋਈ ਕਦਰ ਨਹੀਂ ਹੈ।

ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ
author img

By

Published : Nov 10, 2021, 7:22 PM IST

ਬਠਿੰਡਾ: ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਸਿਆਸਤ ਲਗਾਤਾਰ ਗਰਮਾ ਗਈ ਹੈ। ਇਸ ਨੂੰ ਲੈਕੇ ਭਾਜਪਾ ਵਲੋਂ 'ਆਪ' ਦੀ ਸੀਨੀਅਰ ਲੀਡਰਸ਼ਿਪ 'ਤੇ ਸਵਾਲ ਚੁੱਕੇ ਹਨ।

ਪਾਰਟੀ ਦੀ ਨੀਤੀ ਤੋਂ ਨਾਰਾਜ਼ ਵਿਧਾਇਕ ਅਤੇ ਵਲੰਟੀਅਰ: ਭਾਜਪਾ

ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਰੁਪਿੰਦਰ ਕੌਰ ਰੂਬੀ ਵੱਲੋਂ ਲਿਆ ਇਹ ਫੈਸਲਾ ਦੇਰੀ ਨਾਲ ਲਿਆ ਗਿਆ ਹੈ ਕਿਉਂਕਿ ਉਹ ਅਰਵਿੰਦ ਕੇਜਰੀਵਾਲ ਦੀਆਂ ਵਧੀਕੀਆਂ ਤੋਂ ਕਾਫ਼ੀ ਸਮੇਂ ਤੋਂ ਪੀੜਤ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਮਿਹਨਤ ਕਰਨ ਵਾਲੇ ਵਲੰਟੀਅਰਾਂ ਦੀ ਕੋਈ ਕਦਰ ਨਹੀਂ ਹੈ।

ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕ ਅਤੇ ਵਾਲੰਟੀਅਰ ਵੀ ਪਾਰਟੀ ਨੂੰ ਅਲਵਿਦਾ ਆਖਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਸੀਟਾਂ ਪ੍ਰਾਪਤ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਸਨ ਅਤੇ ਟਿਕਟਾਂ ਵੱਡਣ ਸਮੇਂ ਜਿਸ ਤਰ੍ਹਾਂ ਦੀ ਲੁੱਟ ਖਸੁੱਟ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਕੀਤੀ ਗਈ ਸੀ, ਉਸ ਦਾ ਹੀ ਪ੍ਰਮਾਣ ਹੈ ਕਿ ਅੱਜ ਹੌਲੀ-ਹੌਲੀ ਆਮ ਆਦਮੀ ਪਾਰਟੀ ਤੋਂ ਵਲੰਟੀਅਰ ਤੇ ਵਰਕਰ ਦੂਰੀ ਬਣਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਜੇ ਸ਼ੁਰੂਆਤ ਹੋਈ ਹੈ, ਹੌਲੀ-ਹੌਲੀ ਭਗਵੰਤ ਮਾਨ ਜਾਂ ਹੋਰ ਕਈ ਵਿਧਾਇਕ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣਗੇ ਅਤੇ ਦੋ ਹਜਾਰ ਬਾਈ 'ਚ ਸੂਬੇ ਦੇ ਲੋਕ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਉਣਗੇ।

ਟਿਕਟ ਲਈ ਸਿਆਸੀ ਜ਼ਮੀਨ ਤਲਾਸ਼ ਰਹੀ ਰੁਪਿੰਦਰ ਰੂਬੀ : 'ਆਪ'

ਰੁਪਿੰਦਰ ਕੌਰ ਰੂਬੀ ਵੱਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਪੈਦਾ ਹੋਏ ਸਮੀਕਰਨਾਂ 'ਤੇ ਬੋਲਦਿਆਂ ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਸੂਲਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਵੱਲੋਂ ਰੁਪਿੰਦਰ ਕੌਰ ਰੂਬੀ ਨੂੰ ਟਿਕਟ ਦਿੱਤੀ ਗਈ ਸੀ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾ ਕੇ ਵਿਧਾਇਕਾ ਦਾ ਮਾਣ ਬਖ਼ਸ਼ਿਆ ਸੀ, ਪਰ ਰੁਪਿੰਦਰ ਰੂਬੀ ਵੱਲੋਂ ਲਗਾਤਾਰ ਵਲੰਟੀਅਰਾਂ ਅਤੇ ਵਰਕਰਾਂ ਤੋਂ ਦੂਰੀ ਬਣਾਈ ਰੱਖੀ।

'ਆਪ' ਦੇ ਬੁਲਾਰੇ ਨੇ ਕਿਹਾ ਕਿ ਹੁਣ ਆਪਣੀ ਸਿਆਸੀ ਜ਼ਮੀਨ ਖਿਸਕਦੀ ਵੇਖ ਉਨ੍ਹਾਂ ਟਿਕਟ ਦੀ ਤਲਾਸ਼ ਲਈ ਪਾਰਟੀ ਛੱਡ ਕਾਂਗਰਸ 'ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤ ਕਰਨ ਵਾਲਿਆਂ ਨੂੰ ਹੀ ਟਿਕਟ ਦਿੰਦੀ ਹੈ।

ਵਿਧਾਇਕਾ ਵੱਲੋਂ ਦਿੱਤਾ ਅਸਤੀਫ਼ਾ ਲੋਕਾਂ ਨਾਲ ਧੋਖਾ : ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਨੇ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ ਤਾਂ ਇਸ ਤੋਂ ਸਾਫ ਜ਼ਾਹਿਰ ਹੈ ਕਿ ਸੀਨੀਅਰ ਲੀਡਰਸ਼ਿਪ ਨੂੰ ਆਪਣੀ ਕਾਰਗੁਜ਼ਾਰੀ ਵੱਲ ਧਿਆਨ ਦੇਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਇਸ ਤਰ੍ਹਾਂ ਲਗਾਤਾਰ ਅਸਤੀਫ਼ਾ ਦੇਣਾ ਕਿਤੇ ਨਾ ਕਿਤੇ ਇਹ ਜ਼ਾਹਿਰ ਕਰਦਾ ਹੈ ਕਿ ਪਾਰਟੀ ਵਿੱਚ ਅੰਦਰੂਨੀ ਕਲੇਸ਼ ਬਹੁਤ ਜ਼ਿਆਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸਤੀਫ਼ਾ ਦੇਣ ਵਾਲੇ ਵਿਅਕਤੀਆਂ ਨੂੰ ਵੀ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਲੋਕਾਂ ਨੇ ਬੜੀਆਂ ਆਸਾਂ ਅਤੇ ਉਮੀਦਾਂ ਨਾਲ ਚੁਣਿਆ ਹੁੰਦਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਆਪ ਵਿਧਾਇਕਾ ਰੁਪਿੰਦਰ ਰੂਬੀ ਵੱਲੋਂ ਵਿਧਾਇਕ ਦੀਆਂ ਸੁੱਖ ਸਹੂਲਤਾਂ ਮਾਨਣ ਤੋਂ ਬਾਅਦ ਦਿੱਤੇ ਗਏ ਅਸਤੀਫ਼ੇ ਨੇ ਲੋਕਾਂ ਦੇ ਸੁਪਨਿਆਂ 'ਤੇ ਪਾਣੀ ਫੇਰਿਆ ਹੈ ਜੋ ਕਿ ਸਰਾਸਰ ਗ਼ਲਤ ਹੈ।

ਪਾਰਟੀ 'ਚ ਅੰਦਰੂਨੀ ਕਲੇਸ਼ ਅਤੇ ਵਲੰਟਰੀਆਂ ਦੀ ਨਹੀਂ ਕੋਈ ਸੁਣਵਾਈ : ਸਾਬਕਾ ਆਪ ਸਰਕਲ ਇੰਚਾਰਜ

ਆਮ ਆਦਮੀ ਪਾਰਟੀ ਦੀ ਸਾਬਕਾ ਸਰਕਲ ਇੰਚਾਰਜ ਅਤੇ ਪਾਰਟੀ ਨੂੰ ਅਲਵਿਦਾ ਆਖ ਚੁੱਕੀ ਰੁਪਿੰਦਰ ਕੌਰ ਨੇ ਕਿਹਾ ਕਿ ਪਾਰਟੀ ਵਿੱਚ ਹੁਣ ਕਿਸੇ ਵੀ ਵਲੰਟੀਅਰ ਜਾਂ ਵਰਕਰ ਦੀ ਕੋਈ ਪੁੱਛਗਿੱਛ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਵਜੂਦ ਹੌਲੀ-ਹੌਲੀ ਖ਼ਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਜਦੋਂ ਇੱਕ ਵਿਧਾਇਕ ਦੀ ਹੀ ਪਾਰਟੀ ਵਿੱਚ ਪੁੱਛਗਿੱਛ ਨਹੀਂ ਹੈ ਤਾਂ ਵਰਕਰ ਦੀ ਕੀ ਪੁੱਛਗਿੱਛ ਹੋਵੇਗੀ।

ਉਨ੍ਹਾਂ ਕਿਹਾ ਕਿ ਪਾਰਟੀ 'ਚ ਅੰਦਰੂਨੀ ਕਲੇਸ਼ ਦੇ ਚੱਲਦਿਆਂ ਹੀ ਲਗਾਤਾਰ ਵਰਕਰ ਅਤੇ ਵਲੰਟੀਅਰ ਦੂਰੀ ਬਣਾ ਰਹੇ ਹਨ ਪਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਇਸ ਵੱਲ ਧਿਆਨ ਦੇਣ ਤੋਂ ਗੁਰੇਜ਼ ਕਰ ਰਹੀ ਹੈ। ਇਸ ਕਾਰਨ ਵਰਕਰਾਂ ਅਤੇ ਵਲੰਟੀਅਰਾਂ ਦੇ ਹੌਸਲੇ ਟੁੱਟ ਰਹੇ ਹਨ ਅਤੇ ਉਹ ਪਾਰਟੀ ਤੋਂ ਦੂਰੀ ਬਣਾ ਕੇ ਹੁਣ ਹੋਰਨਾਂ ਸਿਆਸੀ ਪਾਰਟੀਆਂ ਦਾ ਰੁਖ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਵਿਧਾਇਕ ਰੂਬੀ ਨੇ 'ਆਪ' ਦਾ ਝਾੜੂ ਛੱਡ ਕਾਂਗਰਸ ਦਾ ਫੜਿਆ ਹੱਥ

ETV Bharat Logo

Copyright © 2024 Ushodaya Enterprises Pvt. Ltd., All Rights Reserved.