ਬਠਿੰਡਾ : ਸਵੱਛ ਭਾਰਤ ਮਿਸ਼ਨ ਦੇ ਤਹਿਤ ਬਠਿੰਡਾ ਜ਼ਿਲ੍ਹਾ ਨੇ ਪੰਜਾਬ ਭਰ ਦੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਵੱਛ ਭਾਰਤ ਮਿਸ਼ਨ ਤਹਿਤ ਕੀਤੇ ਗਏ ਸਰਵੇਖਣ ਵਿੱਚ ਬਠਿੰਡਾ ਸਫ਼ਾਈ ਦੇ ਮਾਮਲੇ ਵਿੱਚ ਪੂਰੇ ਦੇਸ਼ ਭਰ 'ਚ 16 ਵੇਂ ਸਥਾਨ 'ਤੇ ਰਿਹਾ।
ਇਹ ਜਾਣਕਾਰੀ ਸ਼ਹਿਰ ਦੇ ਮੇਅਰ ਬਲਵੰਤ ਰਾਏ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। ਬਠਿੰਡਾ ਦੇ ਮੇਅਰ ਬਲਵੰਤ ਰਾਏ ਨਾਥ ਨੇ ਸੋਸ਼ਲ ਮੀਡੀਆ 'ਤੇ ਇਸ ਨਾਲ ਸਬੰਧਤ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਸ ਮੌਕੇ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਹੋਰ ਪੜ੍ਹੋ : ਮਨਾਲੀ ਦੀ ਕਲਪਨਾ ਠਾਕੁਰ ਨੇ ਪਲਾਸਟਿਕ ਦੇ ਖ਼ਾਤਮੇ ਲਈ ਲੱਭਿਆ ਨਵਾਂ ਢੰਗ
ਦੱਸਣਯੋਗ ਹੈ ਕਿ ਬਠਿੰਡਾ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਦੇ ਮਾਮਲੇ ਵਿੱਚ ਇਸ ਤੋਂ ਪਹਿਲਾਂ ਵੀ ਦੇਸ਼ ਦੀ ਸੂਚੀ ਵਿੱਚ ਸ਼ਾਮਲ ਰਿਹਾ ਹੈ। ਇਸ ਲੜੀ ਵਿੱਚ ਬਠਿੰਡਾ ਪਹਿਲਾਂ 140 ਵੇਂ ਅਤੇ 31ਵੇਂ ਸਥਾਨ 'ਤੇ ਰਿਹਾ ਹੈ।