ਬਠਿੰਡਾ: ਜ਼ਿਲ੍ਹੇ ਦੇ ਨਵੇਂ ਨਿਯੁਕਤ ਹੋਏ ਸੀਨੀਅਰ ਪੁਲਿਸ ਕਪਤਾਨ ਭੁਪਿੰਦਰਜੀਤ ਸਿੰਘ ਵਿਕਰ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਜਾਇਜ਼ ਸ਼ਰਾਬ ਦੇ ਕਾਰੋਬਾਰ, ਅਪਰਾਧ, ਨਸ਼ੇ ਅਤੇ ਜ਼ਿਲ੍ਹੇ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੱਗਬਾਤ ਕੀਤੀ।
ਐੱਸਐੱਸਪੀ ਵਿਰਕ ਹੁਰਾਂ ਈਟੀਵੀ ਭਾਰਤ ਨੂੰ ਦੱਸਿਆ ਕਿ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਲਈ ਪੁਲਿਸ ਲਗਾਤਾਰ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਬਾਅਦ 47 ਕੇਸ ਨਜ਼ਾਇਜ਼ ਸ਼ਰਾਬ ਦੇ ਕੇਸ ਦਰਜ ਹੋਏ ਹਨ ਅਤੇ 36 ਵਿਕਅਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਐਨਡੀਪੀਐਸ ਐਕਟ ਦੇ ਤਹਿਤ 8 ਕੇਸ ਦਰਜ ਕੀਤੇ ਹਨ ਅਤੇ 13 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਕਿਹਾ ਬਤੌਰ ਬਠਿੰਡਾ ਜ਼ਿਲ੍ਹੇ ਦੇ ਐਸਐਸਪੀ ਉਨ੍ਹਾਂ ਦੀ ਪਹਿਲ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਅਤੇ ਜੁਰਮ ਨੂੰ ਰੋਕਣਾ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਲਿਸ ਅਤੇ ਪ੍ਰਸ਼ਾਸਨ ਦਾ ਇਸ ਕੋਰੋਨਾ ਮਹਾਂਮਾਰੀ ਦੇ ਦੌਰਾਨ ਸਹਿਯੋਗ ਦੇਣ ਦੀ ਅਪੀਲ ਵੀ ਈਟੀਵੀ ਭਾਰਤ ਦੇ ਰਾਹੀਂ ਕੀਤੀ ਹੈ।