ETV Bharat / city

ਕੇਂਦਰ ਦੀ ਭਾਜਪਾ ਸਰਕਾਰ ਨੇ ਖੇਤੀ ਬਿਲਾਂ ਨੂੰ ਲੈ ਕੇ ਕੀਤਾ ਵਿਸ਼ਵਾਸਘਾਤ : ਪ੍ਰਕਾਸ਼ ਸਿੰਘ ਬਾਦਲ

ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਲਈ ਮੁਆਵਜ਼ੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਰੈਲੀ ਦਾ ਆਯੋਜਨ ਕੀਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਣੇ ਸਮੂਚੀ ਲਡੀਰਸ਼ਿਪ ਨੇ ਇਸ ਰੋਸ ਰੈਲੀ 'ਚ ਹਿੱਸਾ ਲਿਆ। ਇਸ ਮੌਕੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਉੱਤੇ ਵਿਸ਼ਵਾਸਘਾਤ ਕਰਨ ਦੇ ਦੋਸ਼ ਲਾਏ।

ਭਾਜਪਾ ਸਰਕਾਰ ਨੇ ਖੇਤੀ ਬਿਲਾਂ ਨੂੰ ਲੈ ਕੇ ਕੀਤਾ ਵਿਸ਼ਵਾਸਘਾਤ : ਪ੍ਰਕਾਸ਼ ਸਿੰਘ ਬਾਦਲ

author img

By

Published : Oct 4, 2021, 12:19 PM IST

ਬਠਿੰਡਾ: ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਨਰਮਾ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰੋਸ ਮੁਜ਼ਾਹਰਾ ਰੈਲੀ ਕੀਤੀ ਗਈ। ਇਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਧਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੀ।ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਸਟੇਡੀਅਮ ਵਿਚ ਰੱਖੀ ਗਈ ਨਰਮੇ ਦੀ ਫਸਲ ਦੇ ਮੁਆਵਜ਼ੇ ਲਈ ਇਸ ਰੋਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਭਾਗ ਲਿਆ।

ਭਾਜਪਾ ਨੇ ਕੀਤਾ ਵਿਸ਼ਵਾਸਘਾਤ : ਪ੍ਰਕਾਸ਼ ਸਿੰਘ ਬਾਦਲ

ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਰੈਲੀ ਦੌਰਾਨ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਨੇ ਤਿੰਨ ਖੇਤੀ ਆਰਡੀਨੈਂਸਾਂ ਨੂੰ ਕਾਨੂੰਨਾਂ ਵਿੱਚ ਬਦਲਣ ਤੋਂ ਪਹਿਲਾਂ ਕਿਸਾਨਾਂ ਨੂੰ ਭਰੋਸੇ ਵਿੱਚ ਲੈਣ ਦੇ ਕੀਤੇ ਵਾਅਦਿਆਂ ’ਤੇ ਉਨ੍ਹਾਂ ਨਾਲ, ਉਨ੍ਹਾਂ ਦੀ ਪਾਰਟੀ ਨਾਲ ਅਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਵਾਅਦੇ ਅਕਾਲੀ ਦਲ ਦੇ ਜਨਤਕ ਸਟੈਂਡ ਵੇਲੇ ਕੀਤੇ ਗਏ ਸਨ, ਜਦੋਂ ਅਕਾਲੀ ਦਲ ਨੇ ਕਿਹਾ ਸੀ ਕਿ ਉਹ ਸੰਸਦ ਵਿੱਚ ਬਿੱਲਾਂ ਦਾ ਵਿਰੋਧ ਕਰੇਗਾ ਤੇ ਮੰਤਰੀ ਮੰਡਲ ਦੀ ਕੁਰਸੀ ਵੀ ਛੱਡ ਦੇਵੇਗਾ ਤੇ ਗਠਜੋੜ ਵੀ ਤੋੜ ਦੇਵੇਗਾ, ਜੇਕਰ ਸਰਕਾਰ ਨੇ ਕਿਸਾਨਾਂ ਨੂੰ ਭਰੋਸੇ ਵਿੱਚ ਲਏ ਬਗੈਰ ਇਹ ਕਾਨੂੰਨ ਪਾਸ ਕਰਵਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਵੇਲੇ ਉਨ੍ਹਾਂ ਨੂੰ ਪਹਿਲਾਂ ਹੀ ਭਰੋਸਾ ਦੁਆਇਆ ਸੀ ਕਿ ਉਹ ਕਿਸਾਨਾਂ ਦੀ ਇੱਛਾ ਅਨੁਸਾਰ ਚੱਲਣਗੇ।

ਭਾਜਪਾ ਸਰਕਾਰ ਨੇ ਖੇਤੀ ਬਿਲਾਂ ਨੂੰ ਲੈ ਕੇ ਕੀਤਾ ਵਿਸ਼ਵਾਸਘਾਤ : ਪ੍ਰਕਾਸ਼ ਸਿੰਘ ਬਾਦਲ

ਬਾਦਲ ਨੇ ਕਿਹਾ ਕਿ ਜਦੋਂ ਸੰਸਦ ਵਿੱਚ ਬਿੱਲ ਲਿਆ ਕੇ ਇਨ੍ਹਾਂ ਨੂੰ ਕਾਲੇ ਕਾਨੂੰਨਾਂ ਵਿੱਚ ਬਦਲਣ ਦਾ ਯਤਨ ਕੀਤਾ ਗਿਆ ਤਾਂ ਮੈਂ ਠੱਗਿਆ ਮਹਿਸੂਸ ਕੀਤਾ ਤੇ ਮੈਨੂੰ ਬਹੁਤ ਤਕਲੀਫ ਹੋਈ। ਉਨ੍ਹਾਂ ਕਿਹਾ ਕਿ ਇਸ ਕਾਰੇ ਨੇ ਮੈਨੂੰ ਪੰਡਤ ਜਵਾਹਰ ਲਾਲ ਨਹਿਰੂ ਵੱਲੋਂ ਪੰਜਾਬੀਆਂ ਨਾਲ ਕੀਤਾ ਵਿਸ਼ਵਾਸਘਾਤ ਚੇਤੇ ਕਰਵਾ ਦਿੱਤਾ। ਨਹਿਰੂ ਨੇ ਮਾਸਟਰ ਤਾਰਾ ਸਿੰਘ ਨਾਲ ਕੀਤੇ ਵਾਅਦਿਆਂ ’ਤੇ ਵਿਸ਼ਵਾਸਘਾਤ ਕੀਤਾ ਸੀ ਤੇ ਇੰਦਰਾ ਗਾਂਧੀ ਨੇ ਵੀ ਕਈ ਵਾਰ ਵਿਸ਼ਵਾਸਘਾਤ ਕੀਤਾ ਤੇ ਰਾਜੀਵ ਗਾਂਧੀ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਵਰਗੀ ਪਵਿੱਤਰ ਆਤਮਾ ਨਾਲ ਅਪਰਾਧਿਕ ਵਿਸ਼ਵਾਸਘਾਤ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਲੱਗਿਆ ਸੀ ਕਿ ਭਾਜਪਾ, ਕਾਂਗਰਸ ਨਾਲ ਵੱਖਰੀ ਹੋਵੇਗੀ ਪਰ ਜਦੋਂ ਮੈਂ ਆਤਮ ਮੰਥਨ ਕੀਤਾ ਤਾਂ ਪਾਇਆ ਕਿ ਇਨ੍ਹਾਂ ’ਤੇ ਵਿਸ਼ਵਾਸ ਕਰਨਾ ਬਹੁਤ ਵੱਡੀ ਭੁੱਲ ਸੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵਿਸ਼ਵਾਸਘਾਤ ਹੋਇਆ ਤਾਂ ਅਕਾਲੀ ਦਲ ਨੇ ਕਿਸਾਨਾਂ ਤੇ ਉਨ੍ਹਾਂ ਦੇ ਪ੍ਰਤੀਨਿਧਾਂ ਨਾਲ ਕੀਤੇ ਵਾਅਦੇ ਮੁਤਾਬਕ ਸਭ ਕੁਝ ਕੀਤਾ। ਅਸੀਂ ਮੰਤਰੀ ਮੰਡਲ ਤੋਂ ਅਸਤੀਫਾ ਵੀ ਦਿੱਤਾ, ਭਾਜਪਾ ਨਾਲ ਗਠਜੋੜ ਵੀ ਤੋੜਿਆ ਤੇ ਮੈਂ ਆਪਣਾ ਪਦਮ ਵਿਭੂਸ਼ਣ ਵੀ ਮੋੜ ਦਿੱਤਾ।

ਅਕਾਲੀ ਆਗੂ ਨੇ ਵੱਖ-ਵੱਖ ਵਿਅਕਤੀਆਂ, ਪਾਰਟੀਆਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਦੀ ਸਾਂਝੀ ਤਾਕਤ ਖਾਸ ਤੌਰ ’ਤੇ ਕਿਸਾਨਾ ਵਾਸਤੇ ਤਾਕਤ ਦੀ ਮਜ਼ਬੂਤੀ ਲਈ ਆਪਸੀ ਮਤਭੇਦ ਤੇ ਹਊਮੇ ਦੀ ਲੜਾਈ ਦਾ ਤਿਆਗ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕ-ਦੂਜੇ ਨੂੰ ਨੀਵਾਂ ਵਿਖਾਉਣ ਦੀ ਬਿਰਤੀ ਛੱਡਣੀ ਪਵੇਗੀ ਤੇ ਇਸਦੀ ਥਾਂ ਆਪਣੀ ਸਾਰੀ ਤਾਕਤ ਤੇ ਸਰੋਤ ਇਕਜੁੱਟ ਹੋ ਕੇ ਕੇਂਦਰ ਨਾਲ ਲੜਾਈ ਵਿਚ ਲਾਉਣੇ ਪੈਣਗੇ।

ਉਨ੍ਹਾਂ ਕਿਹਾ ਕਿ ਜਿਥੇ ਤੱਕ ਅਕਾਲੀ ਦਲ ਦਾ ਸਵਾਲ ਹੈ, ਅਸੀਂ ਕਿਸਾਨ ਅੰਦੋਲਨ ਦੀ ਪੂਰਜ਼ੋਰ ਹਮਾਇਤ ਕੀਤੀ ਤੇ ਕਿਸਾਨ ਯੂਨੀਅਨਾਂ ਨਾਲ ਡੱਟ ਕੇ ਖੜ੍ਹੇ ਹਾਂ ਭਾਵੇਂ ਕਿ ਕੁਝ ਲੋਕਾਂ ਨੇ ਸਾਡੇ ਖਿਲਾਫ ਬੇਲੋੜੀਂਦੀਆਂ ਤੇ ਟਾਲੀਆਂ ਜਾ ਸਕਣ ਵਾਲੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਅਸੀਂ ਇਸ ਪਵਿੱਤਰ ਲੜਾਈ ਵਿਚ ਲਿਆਂ ਹਾਸਲ ਕਰਨ ਵਾਸਤੇ ਸੰਘਰਸ਼ ਤੋਂ ਪਿੱਛੇ ਨਹੀਂ ਹਟਾਂਗੇ।

ਵੱਡੇ ਬਾਦਲ ਨੇ ਸੰਕੇਤ ਦਿੱਤਾ ਕਿ ਉਹ ਆਉਂਦੇ ਦਿਨਾਂ ਵਿੱਚ ਜਨਤਕ ਜੀਵਨ ਵਿਚ ਹੋਰ ਸਰਗਰਮੀ ਨਾਲ ਸ਼ਾਮਲ ਹੋਣਗੇ ਤੇ ਕਿਹਾ ਕਿ ਉਮਰ ਤੇ ਸਿਹਤ ਦੀ ਪਰਵਾਹ ਨਹੀਂ ਮੈਂ ਪੰਜਾਬੀਆਂ ਖਾਸ ਤੌਰ ’ਤੇ ਕਿਸਾਨਾਂ ਵਾਸਤੇ ਆਪਣੀ ਕੁਰਬਾਨੀ ਦੇਣ ਲਈ ਵੀ ਤਿਆਰ ਹਾਂ। ਉਹਨਾਂ ਕਿਹਾ ਕਿ ਮੈਂ ਦਬਾਅ ਝੱਲ ਸਕਦਾ ਹਾਂ ਤੇ ਚੁਣੌਤੀਆਂ ਨਾਲ ਲੜ ਸਕਦਾ ਹਾਂ ਤੇ ਅਨਿਆਂ, ਜ਼ਬਰ ਤੇ ਵਿਤਕਰੇ ਖਿਲਾਫ ਆਪਣੇ ਲੋਕਾਂ ਦਾ ਬਚਾਅ ਕਰ ਸਕਦਾ ਹਾਂ।

ਮੁਆਵਜ਼ਾ ਨਾ ਐਲਾਨੇ ਜਾਣਗੇ ਤੇ ਕਰਾਂਗੇ ਮੁੱਖ ਮੰਤਰੀ ਦਾ ਘਿਰਾਓ: ਸੁਖਬੀਰ ਸਿੰਘ ਬਾਦਲ

ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਨਾਲ ਪ੍ਰਭਾਵਤ ਹੋਏ ਕਿਸਾਨਾਂ ਵਾਸਤੇ ਇਕ ਹਫਤੇ ਦੇ ਅੰਦਰ ਅੰਦਰ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ ਫਿਰ ਅਕਾਲੀ ਦਲ ਚੰਡੀਗੜ੍ਹ ਵਿਚ ਉਹਨਾਂ ਦੀ ਰਿਹਾਇਸ਼ ਦਾ ਘਿਰਾਓ ਕਰੇਗਾ।

ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਸਮੇਂ ਜਾਰੀ ਕੀਤੇ ਗਏ ਤਾਂ ਮੁੜ ਤੋਂ ਨੀਲੇ ਕਾਰਡ ਬਣਾਏ ਜਾਂਣਗੇ। ਮਹਿਲਾਵਾਂ ਨੂੰ ਦੋ ਹਜਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਲੋਕਾਂ ਨੂੰ ਬਿਜਲੀ ਸਸਤੀ ਦਿੱਤੀ ਜਾਵੇਗੀ ਅਤੇ ਹਰ ਵਰਗ ਨੂੰ 400 ਸੌ ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 10 ਰੁਪਏ ਸਸਤਾ ਡੀਜ਼ਲ ਦਿੱਤਾ ਜਾਵੇਗਾ ਅਤੇ ਇੱਕ ਪਰਿਵਾਰ ਨੂੰ ਇੱਕ ਟਿਊਬਵੈੱਲ ਕੁਨੈਕਸ਼ਨ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਹਰ ਵਰਗ ਨੂੰ 10 ਲੱਖ ਰੁਪਏ ਦੇ ਬੀਮਾ ਯੋਜਨਾ ਤਹਿਤ ਲਿਆਂਦਾ ਜਾਵੇਗਾ ਤਾਂ ਜੋ ਗਰੀਬ ਲੋਕ ਵੀ ਆਪਣਾ ਇਲਾਜ ਕਰਵਾ ਸਕਣ। ਮੈਰੀਟੋਰੀਅਸ ਸਕੂਲ ਖੋਲ੍ਹੇ ਜਾਣਗੇ ਅਤੇ 33 ਸੀਟਾਂ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਰਾਖਵੀਆਂ ਰੱਖੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਕਾਲਜਾਂ ਵਿੱਚ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹੇ। ਵਿਦਿਆਰਥੀ ਦਾਖਲਾ ਲੈ ਲਿਆ ਉਨ੍ਹਾਂ ਕਿਹਾ ਕਿ ਵਿਦੇਸ਼ ਪੜ੍ਹਾਈ ਕਰਨ ਲਈ ਜਾਣ ਵਾਲੇ ਵਿਦਿਆਰਥੀਆਂ ਦੀ ਦੱਸ ਲੱਖ ਰੁਪਏ ਤਕ ਦੀ ਫੀਸ ਸਿੱਧੀ ਉਨ੍ਹਾਂ ਦੇ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਦਿੱਤੀ ਜਾਵੇਗੀ ਅਤੇ ਅਜਿਹਾ ਐਕਟ ਬਣਾਇਆ ਜਾਵੇਗਾ।

ਹਰ ਹਾਲ 'ਚ ਖੇਤੀ ਕਾਨੂੰਨ ਕਰਵਾ ਕੇ ਰਹਾਂਗੇ ਰੱਦ : ਹਰਸਿਮਰਤ ਕੌਰ ਬਾਦਲ

ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਨੂੰ ਨਾ ਝੱਲਦਿਆਂ ਉਨ੍ਹਾਂ ਦੇ ਬਠਿੰਡਾ ਸੰਸਦੀ ਹਲਕੇ ਦੇ 7 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਹ ਕਦਮ ਚੁੱਕਣ ਲਈ ਮਜਬੂਰ ਹਨ ਕਿਉਂਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਡਟੇ ਰਹਿਣ ਤੇ ਵਿਸ਼ਵਾਸ ਦੁਆਉਂਦੀ ਹਾਂ ਕਿ ਸੂਬੇ ਵਿੱਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਵਾਜਬ ਮੁਆਵਜ਼ਾ ਪ੍ਰਦਾਨ ਕੀਤਾ ਜਾਵੇਗਾ।

ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਜਗਮੀਤ ਸਿੰਘ ਬਰਾੜ, ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਰੂਪ ਚੰਦ ਸਿੰਗਲਾ, ਜੀਤ ਮਹਿੰਦਰ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਭੱਟੀ, ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਤੇ ਐਸ ਓ ਆਈ ਦੇ ਪ੍ਰਧਾਨ ਰੋਬਿਨ ਬਰਾੜ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਯੂਪੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.