ETV Bharat / city

ਬੀਕੇਯੂ ਕ੍ਰਾਂਤੀਕਾਰੀ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ - ਵਿਧਾਨ ਸਭਾ ਚੋਣਾਂ

ਸੰਯੁਕਤ ਕਿਸਾਨ ਮੋਰਚੇ ਦੀ ਜੱਥੇਬੰਦੀ ਨੇ ਪੰਜਾਬ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਦਾ ਬਾਈਕਾਟ (BKU krantikari boycott punjab election) ਕਰਕੇ ਵੋਟਾਂ ਨਾ ਪਾਉਣ ਦੀ ਕੀਤੀ ਅਪੀਲ

ਚੋਣਾਂ ਦੇ ਬਾਈਕਾਟ ਦਾ ਐਲਾਨ
ਚੋਣਾਂ ਦੇ ਬਾਈਕਾਟ ਦਾ ਐਲਾਨ
author img

By

Published : Jan 12, 2022, 8:21 PM IST

ਬਰਨਾਲਾ:ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਕਿਸਾਨ ਜੱਥੇਬੰਦੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਹਿਮ ਸੂਬਾਈ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਹੋਈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ 2022 (punjab assembly election 2022) ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜੱਥੇਬੰਦੀ ਨੇ ਵਿਧਾਨ ਸਭਾ ਚੋਣਾਂ ਦੇ ਬਾਈਕਾਟ (BKU krantikari boycott punjab election) ਕਰਨ ਦਾ ਫ਼ੈਸਲਾ ਲਿਆ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਵੋਟਾਂ ਨਾ ਪਾਉਣ ਲਈ ਵੀ ਆਖਿਆ ਗਿਆ ਹੈ।

ਚੋਣਾਂ ਦੇ ਬਾਈਕਾਟ ਦਾ ਐਲਾਨ
ਇਸ ਸਬੰਧੀ ਗੱਲਬਾਤ ਕਰਦਿਆਂ ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫ਼ੂਲ ਨੇ ਕਿਹਾ ਕਿ ਉਹਨਾਂ ਦੀ ਜੱਥੇਬੰਦੀ ਨੇ ਸਹਿਯੋਗੀ ਜੱਥੇਬੰਦੀ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਕਿਉਂਕਿ ਅਸੀਂ ਸਮਝਦੇ ਹਾਂ ਕਿ ਚੋਣ ਸਿਸਟਮ ਨੇ ਅਜੇ ਤੱਕ ਲੋਕਾਂ ਦਾ ਕੁੱਝ ਵੀ ਨਹੀਂ ਸੰਵਾਰਿਆ। ਜਿਸ ਕਰਕੇ ਲੋਕਾਂ ਨੂੰ ਇਹਨਾਂ ਵਿਧਾਨ ਸਭਾ ਚੋਣਾਂ ਵਿੱਚ ਵੋਟ ਨਾ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਲੋਕ ਚੋਣਾਂ ਵਿੱਚ ਵੋਟ ਨਾ ਹੀ ਪਾਉਣ ਕਿਉਂਕਿ ਦੇਸ਼ ਵਿੱਚ ਜਿੰਨੀ ਵਾਰ ਚੋਣਾਂ ਹੋਈਆਂ ਹਨ। ਇਸ ਚੋਣ ਪ੍ਰਣਾਲੀ ਨੇ ਲੋਕਾਂ ਨੂੰ ਸਾਮਰਾਜੀ ਸਿਸਟਮ ਦਾ ਗੁਲਾਮ ਬਣਾਇਆ ਹੈ।

ਦੇਸ਼ ਵਿੱਚ ਲੋਕਤੰਤਰ ਇੱਕ ਜੋਕਤੰਤਰ ਬਣ ਕੇ ਰਹਿ ਗਿਆ ਹੈ। ਜਿਸ ਕਰਕੇ ਉਹਨਾਂ ਦਾ ਫ਼ੈਸਲਾ ਇਹਨਾਂ ਚੋਣਾਂ ਦਾ ਬਾਈਕਾਟ ਕਰਨ ਦਾ ਹੈ। ਇਸ ਸਬੰਧੀ ਉਹ ਘਰ ਘਰ ਜਾ ਕੇ ਲੋਕਾਂ ਨੂੰ ਵੋਟ ਨਾ ਪਾਉਣ ਲਈ ਜਾਗਰੂਕ ਕਰਨਗੇ। ਲੋਕਾਂ ਦੇ ਮਸਲਿਆਂ ਦਾ ਹੱਲ ਇੱਕਜੁੱਟ ਹੋ ਕੇ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿੱਚ ਦੋ ਵੱਖ ਵੱਖ ਜਾਗਰੂਕ ਰੈਲੀਆਂ ਅਤੇ ਇੱਕ ਵੱਡੀ ਅਹਿਮ ਰੈਲੀ 6 ਫ਼ਰਵਰੀ ਨੂੰ ਮੋਗਾ ਦੀ ਧਰਤੀ ਤੇ ਹੋਵੇਗਾ। ਜਿਸ ਵਿੱਚ ਲੋਕਾਂ ਨੂੰ ਵੋਟਾਂ ਦੇ ਬਾਈਕਾਟ ਕਰਨ ਦਾ ਸੱਦਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਕੇਜਰੀਵਾਲ ਨੇ ਘਰ ਘਰ ਮੰਗੀਆਂ ਵੋਟਾਂ, EC ਨੇ ਫੜਾ ਦਿੱਤਾ ਨੋਟਿਸ

ETV Bharat Logo

Copyright © 2025 Ushodaya Enterprises Pvt. Ltd., All Rights Reserved.