ਬਠਿੰਡਾ: ਕੋਰੋਨਾ ਮਹਾਂਮਾਰੀ (Coronavirus) ਦੇ ਕਹਿਰ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਵੱਲੋਂ ਮੈਡੀਕਲ ਸਹੂਲਤ ਲਈ ਹੈਲਪਲਾਈਨ ਨੰਬਰ (Helpline number) ਜਾਰੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ (Coronavirus) ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਦਿੱਲੀ ਸਰਕਾਰ ਦੀ ਤਰਜ਼ ਉੱਤੇ ਕੋਰੋਨਾ ਮਹਾਂਮਾਰੀ (Coronavirus) ਕਾਰਨ ਮਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇਣੇ ਚਾਹੀਦੇ ਹਨ ਤਾਂ ਜੋ ਆਰਥਿਕ ਤੌਰ ਤੇ ਟੁੱਟ ਚੁੱਕੇ ਲੋਕਾਂ ਦੀ ਮਦਦ ਕੀਤੀ ਜਾ ਸਕੇ।
ਇਹ ਵੀ ਪੜੋ: ਕੋਰੋਨਾ ਮਰੀਜ਼ਾਂ ਦੀ ਮਦਦ ਲਈ Toll Free Number ਜਾਰੀ
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਾਰੀ ਕੀਤੇ ਗਏ ਨੰਬਰ (Helpline number) ਤੇ ਹਫ਼ਤੇ ਦੇ 7 ਦਿਨ ਅਤੇ 24 ਘੰਟੇ ਸੁਵਿਧਾਵਾਂ ਮਿਲਣਗੀਆਂ ਅਤੇ ਇਸ ਸਮੇਂ ਲੋਕਾਂ ਦੀ ਆਕਸੀਜਨ ਵੀ ਚੈੱਕ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ (Coronavirus) ਦੇ ਕਹਿਰ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋਈ ਅਤੇ ਉਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ (Coronavirus) ਨਾਲ ਨਜਿੱਠਣ ਲਈ ਕੋਈ ਬਣਦੇ ਕਦਮ ਨਹੀਂ ਚੁੱਕੇ ਗਏ।
ਇਹ ਵੀ ਪੜੋ: Corona vaccine : ਸਿਹਤ ਵਿਭਾਗ ਦੇ ਨੋਟਿਸ ਤੋਂ ਮੰਤਰੀ ਹੀ ਬੇਖ਼ਬਰ !