ਬਠਿੰਡਾ: ਸ਼ਹੀਦੇ ਆਜ਼ਮ ਭਗਤ ਸਿੰਘ (Bhagat Singh) ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਬਠਿੰਡਾ (Bathinda) ਦੇ ਆਰੀਆ ਸਮਾਜ ਚੌਕ ਵਿੱਚ ਲੱਗੇ ਸਨ ਬੁੱਤ ਤੇ ਫੁੱਲਮਾਲਾਵਾਂ ਭੇਟ ਕਰਦਿਆਂ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਜੋ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਿਹਾ ਉਹ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਮਾਣ ਰਹੇ ਹਾਂ।
ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਤੋਂ ਸਬਕ ਲੈਣ ਦੀ ਲੋੜ ਹੈ ਅਤੇ ਦੇਸ਼ ਹਿੱਤ ਵਿੱਚ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਬਕ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਹੈ ਕਿ ਜਾਤ-ਪਾਤ ਅਤੇ ਹੋਰ ਸਮਾਜਿਕ ਵਖਰੇਵਿਆਂ ਨੂੰ ਪਾਸੇ ਰੱਖ ਕੇ ਦੇਸ਼ ਹਿੱਤ ਵਿੱਚ ਕੰਮ ਕਰਨਾ ਚਾਹੀਦਾ ਹੈ।
ਗੁਰਪ੍ਰੀਤ ਸਿੰਘ ਮਲੂਕਾ ਦਾ ਕਹਿਣਾ ਹੈ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਉਤੇ ਨੌਜਵਾਨਾਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਸਮਾਜ (Society) ਦੀਆਂ ਕੁਰੀਤੀਆਂ ਨੂੰ ਦੂਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਹੈ ਕਿ ਸਾਨੂੰ ਪਾਰਟੀਆਂ ਤੋਂ ਉਤੋਂ ਉਠ ਕੇ ਸਮਾਜ ਲਈ ਕਰਨਾ ਚਾਹੀਦਾ ਹੈ।