ਬਠਿੰਡਾ: ਮਲੋਟ ਰੋਡ ਸਥਿਤ ਰਿਜਨਲ ਪਾਲੀਟੈਕਨਿਕ ਕਾਲਜ ਵਿਖੇ ਚੱਲ ਰਹੇ ਜੇਈ ਦੇ ਪੇਪਰ ਦੇਣ ਆਏ ਵਿਦਿਆਰਥੀਆਂ ਦੇ ਕਾਲਜ ਦੇ ਗੇਟ ’ਤੇ ਹੀ ਕੜੇ ਲੁਹਾਏ ਗਏ। ਜਿਸ ਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਸਖ਼ਤ ਵਿਰੋਧ ਕੀਤਾ। ਉਨ੍ਹਾਂ ਵੱਲੋਂ ਬਕਾਇਦਾ ਕੜੇ ਉਤਰਵਾਏ ਜਾ ਰਹੇ ਵਿਅਕਤੀ ਨੂੰ ਸਵਾਲ ਜਵਾਬ ਵੀ ਕੀਤੇ ਗਏ ਪਰ ਉਨ੍ਹਾਂ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।
ਜੇ ਈ ਦਾ ਪੇਪਰ ਦੇਣ ਆਏ ਵਿਦਿਆਰਥੀ ਸ਼ਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਬੋਹਰ ਤੋਂ ਜੇ ਈ ਦਾ ਪੇਪਰ ਦੇਣ ਲਈ ਆਇਆ ਹੈ ਪਰ ਕਾਲਜ ਦੇ ਮੁੱਖ ਗੇਟ ’ਤੇ ਉਸ ਨੂੰ ਰੋਕ ਕੇ ਕੜਾ ਉਤਾਰਣ ਲਈ ਕਿਹਾ ਗਿਆ ਹੈ, ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਪੇਪਰ ਵਿੱਚ ਬੈਠਣ ਨਹੀਂ ਦਿੱਤਾ ਜਾਵੇਗਾ।
ਦੂਜੇ ਪਾਸੇ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਰਜ ਕਰਵਾਉਣਗੇ ਅਤੇ ਉਨ੍ਹਾਂ ਨੂੰ ਪੁੱਛਿਆ ਜਾਵੇਗਾ ਕਿ ਕਿਸ ਅਧਿਕਾਰ ਨਾਲ ਵਿਦਿਆਰਥੀਆਂ ਦੇ ਕੜੇ ਉਤਾਰਵਾਏ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਕਾਲਜ ਪ੍ਰਬੰਧਕਾਂ ’ਤੇ ਧਾਰਾ 295ਏ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਆਜ਼ਾਦੀ ’ਤੇ ਹਮਲਾ ਹੈ ਹਰ ਵਿਅਕਤੀ ਨੂੰ ਅਧਿਕਾਰ ਹੈ ਕਿ ਆਪਣੇ ਧਾਰਮਿਕ ਚਿੰਨ੍ਹਾਂ ਨੂੰ ਪਾ ਕੇ ਜਾ ਸਕਦਾ।
ਇਹ ਵੀ ਪੜੋ: ਤਨਖਾਹ ਨਾ ਮਿਲਣ ਕਾਰਨ ਟੈਂਕੀ ‘ਤੇ ਚੜ੍ਹੇ ਕਰਮਚਾਰੀ !