ਬਠਿੰਡਾ: ਆਮ ਆਦਮੀ ਪਾਰਟੀ ਛੱਡਕੇ ਕਾਂਗਰਸ ਵਿੱਚ ਸ਼ਾਮਲ ਹੋਏ ਮੌੜ ਮੰਡੀ ਹਲਕੇ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਦਾ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਵਿਧਾਇਕ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਸਮੇਂ ਦੀ ਨਜ਼ਾਕਤ ਦੇਖਦਿਆਂ ਵਿਧਾਇਕ ਕਮਾਲੂ ਨੇ ਉਥੋਂ ਖਿਸਕਣਾ ਹੀ ਜਾਇਜ਼ ਸਮਝਿਆ। ਵਿਧਾਇਕ ਜਗਦੇਵ ਸਿੰਘ ਕਮਾਲੂ ਮੌੜ ਵਿਖੇ ਇੱਕ ਭੋਗ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਆਏ ਸਨ।
ਇਹ ਵੀ ਪੜੋ: ਰਾਕੇਸ਼ ਟਿਕੈਤ ਦਾ ਵੱਡਾ ਐਲਾਨ ! ਜੰਤਰ-ਮੰਤਰ ਉਤੇ ਕਿਸਾਨ ਤੇ ਸੰਸਦ ਦਾ ਮਹਿਲਾਵਾਂ ਕਰਨਗੀਆਂ...
ਦੱਸਣਯੋਗ ਹੈ ਕਿ ਪੰਜਾਬ ਅੰਦਰ ਸਿਆਸੀ ਆਗੂਆਂ ਦਾ ਲਗਤਾਰ ਕਿਸਾਨਾਂ ਵੱਲੋ ਵਿਰੋਧ ਕੀਤਾ ਜਾ ਰਿਹਾ ਹੈ ਅੱਜ ਮੌੜ ਮੰਡੀ ਵਿਖੇ ਉਸ ਸਮੇਂ ਤਨਾਅ ਪੂਰਨ ਸਥਿਤੀ ਬਣ ਗਈ ਜਦੋਂ ਭੋਗ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਆਏ ਮੌੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਦਾ ਕਿਸਾਨ ਜਥੇਬੰਦੀਆਂ ਵੱਲ਼ੋਂ ਵਿਰੋਧ ਕੀਤਾ ਗਿਆ।
ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਵਿਧਾਇਕ ਕਮਾਲੂ ਆਪਣੀ ਗੱਡੀ ਵਿੱਚ ਬੈਠ ਕੇ ਨਿਕਲ ਗਏ, ਕਿਸਾਨ ਆਗੂਆਂ ਨੇ ਕਿਹਾ ਕਿ ਸਿਆਸੀ ਕਿਸੇ ਵੀ ਪਾਰਟੀ ਦਾ ਸਬੰਧਿਤ ਹੋਵੇ ਉਹਨਾਂ ਨੂੰ ਪਿੰਡਾਂ ਵਿੱਚ ਕਿਸੇ ਪ੍ਰੋਗਰਾਮ ਵਿੱਚ ਨਹੀ ਆਓਣ ਦਿੱਤਾ ਜਾਵੇਗਾ।ਕਿਸਾਨ ਆਗੂਆਂ ਨੇ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋ ਦਿੱਤੇ ਕਿਸਾਨਾਂ ਸਬੰਧੀ ਬਿਆਨ ਦਾ ਵੀ ਵਿਰੋਧ ਕੀਤਾ ਗਿਆ ਅਤੇ ਉਹਨਾਂ ਨੂੰ ਪੈਰ ਦੀ ਜੁੱਤੀ ਦੱਸਣ ਵਰਗਾ ਬਿਆਨ ਦਿੱਤਾ ਗਿਆ। ਕਿਸਾਨ ਅਗੂਆਂ ਨੇ ਕਿਹਾ ਕਿ ਕੱਲ੍ਹ ਤੋਂ ਸ਼ਹਿਰ ਵਿੱਚ ਲੱਗੇ ਸਾਰੇ ਸਿਆਸੀ ਫਲੈਕਸ ਵੀ ਉਤਾਰਨ ਦੀ ਯੋਜਨਾ ਬਣਾ ਰਹੇ ਹਾਂ।