ਬਠਿੰਡਾ: ਪੰਜਾਬ ਰੋਡਵੇਜ਼ (Punjab Roadways) ਅਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ (Contract employees) ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਠੇਕਾ ਮੁਲਾਜ਼ਮਾਂ (Contract employees) ਮੋਰਚਾ ਖੋਲ੍ਹਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਂਦੇ ਦਿਨਾਂ ਵਿੱਚ ਉਹ ਟਰਾਂਸਪੋਰਟ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕਰਨਗੇ।
ਇਹ ਵੀ ਪੜੋ: Protest:ਆਂਗਨਵਾੜੀ ਵਰਕਰਾਂ ਵੱਲੋਂ ਡੀਸੀ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ
ਠੇਕਾ ਮੁਲਾਜ਼ਮਾਂ (Contract employees) ਨੇ ਬੱਸ ਸਟੈਂਡ ’ਚ ਅਨੋਖੇ ਢੰਗ ਨਾਲ ਪ੍ਰਦਰਸ਼ਨ ਕਰਦੇ ਸਪੀਕਰ ਲੈ ਸਰਕਾਰ ਦਾ ਭੰਡੀ ਪ੍ਰਚਾਰ ਸ਼ੁਰੂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪੋਸਟਰ ਵੀ ਵੰਡੇ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 2022 ਦੀਆਂ ਵੋਟਾਂ ਵੇਲੇ ਤੁਹਾਡੇ ਕੋਲੋਂ ਵੋਟਾਂ ਮੰਗਣ ਆਏ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਇਹ ਸਵਾਲ ਜ਼ਰੂਰ ਕਰਿਓ ਕਿ ਉਨ੍ਹਾਂ ਨੇ ਤੁਹਾਡੇ ਬੱਚਿਆਂ ਨੂੰ ਰੁਜ਼ਗਾਰ ਦਿੱਤਾ ਜਾਂ ਨਹੀਂ। ਉਹਨਾਂ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਉਹ ਪੂਰੀ ਕੀਤੀ ਜਾਂ ਨਹੀਂ।
ਠੇਕਾ ਮੁਲਾਜ਼ਮਾਂ (Contract employees) ਨੇ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਉਹਨਾਂ ਵੱਲੋਂ 27, 28 ਤੇ 29 ਜੂਨ ਨੂੰ ਉਨ੍ਹਾਂ ਵੱਲੋਂ ਪੂਰੇ ਪੰਜਾਬ ਵਿੱਚ ਤਿੰਨ ਦਿਨ ਹੜਤਾਲ ਕੀਤੀ ਜਾਵੇਗੀ ਅਤੇ ਕੰਮਕਾਰ ਠੱਪ ਰੱਖੇ ਜਾਣਗੇ।