ਬਠਿੰਡਾ: ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਅਨੌਖੇ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਵਿੱਚ ਸਪੀਕਰ ਲਾ ਭੰਡੀ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਯੂਨੀਅਨ ਵੱਲੋਂ ਸਪੀਕਰ ਲਾਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਉਹਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਮਾਮਲਾ ਦਰਜ
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਉਹ ਬਹੁਤ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ, ਪਰ ਕੋਰੋਨਾ ਕਾਰਨ ਸਰਕਾਰ ਵੱਲੋਂ ਸਿਰਫ਼ 50 ਫੀਸਦ ਸਵਾਰੀਆਂ ਹੀ ਲਿਜਾਣ ਦੇ ਆਦੇਸ਼ ਦਿੱਤੇ ਗਏ ਹਨ ਜਿਸ ਤੋਂ ਬਾਅਦ ਸਰਕਾਰੀ ਬੱਸਾਂ ਬਹੁਤ ਘਾਟੇ ਵਿੱਚ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਇਸ ਕਾਰਨ ਅਦਾਰੇ ਬੰਦ ਹੋਣ ਦੀ ਕਗਾਰ ’ਤੇ ਹਨ। ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਆਖਿਆ ਕਿ ਜੇ ਸਰਕਾਰੀ ਸਹੂਲਤਾਂ ਇਸੇ ਤਰ੍ਹਾਂ ਲਾਗੂ ਰੱਖਣੀਆਂ ਚਾਹੁੰਦੇ ਹਾਂ ਤਾਂ ਉਹ ਪ੍ਰਦਰਸ਼ਨਕਾਰੀਆਂ ਦਾ ਸਾਥ ਦੇਣ ਨਾ ਕਿ ਵਿਰੋਧ ਕਰਨ।