ਬਠਿੰਡਾ: ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 29 ਮਾਮਲੇ ਸਾਹਮਣੇ ਆ ਚੁੱਕੇ ਹਨ। ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ।
ਕਰਫਿਊ ਦੇ ਦੂਜੇ ਦਿਨ ਸ਼ਹਿਰ ਦੀਆਂ ਸੜਕਾਂ 'ਤੇ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਤਾਇਨਾਤ ਨਜ਼ਰ ਆਏ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਫਲੈਗ ਮਾਰਚ ਵੀ ਕੀਤਾ ਗਿਆ। ਪੁਲਿਸ ਵੱਲੋਂ ਲੋਕਾਂ ਨੂੰ ਕਰਫਿਊ ਦੇ ਦੌਰਾਨ ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਉੱਤੇ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਅਤੇ ਐਸਡੀਪੀ ਅਧਿਕਾਰੀ ਡਾ. ਨਾਨਕ ਸਿੰਘ ਸ਼ਹਿਰ ਦੇ ਹਲਾਤਾਂ ਦਾ ਜਾਇਜ਼ਾ ਲੈਣ ਪੁਜੇ। ਇਸ ਦੌਰਾਨ ਡੀਸੀ ਵੱਲੋਂ ਮੈਡੀਕਲ ਸਟੋਰਸ 'ਤੇ ਮਹਿੰਗੇ ਦਾਮਾਂ 'ਤੇ ਮਾਸਕ ਤੇ ਸੈਨੇਟਾਈਜ਼ਕ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ।
ਹੋਰ ਪੜ੍ਹੋ :ਨਵਾਂਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼, ਸੂਬੇ 'ਚ ਪੀੜਤਾਂ ਦੀ ਗਿਣਤੀ 29 ਤੱਕ ਪਹੁੰਚੀ
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਸ਼ਹਿਰ ਵਾਸੀਆਂ ਵੱਲੋਂ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਵਾਇਰਸ ਤੋਂ ਲੜ੍ਹਨ ਲਈ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।