ਬਠਿੰਡਾ: ਕੋਰੋਨਾ ਮਹਾਂਮਾਰੀ ਕਾਰਨ ਮੌਤਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ ਜਿਸ ਕਾਰਨ ਸ਼ਮਸ਼ਾਨਘਾਟ ਵਿੱਚ ਸਸਕਾਰ ਕਰਨ ਲਈ ਹੁਣ ਲੱਕੜਾਂ ਦੀ ਮੰਗ ਵੀ ਵਧਣ ਲੱਗੀ ਹੈ। ਬਠਿੰਡਾ ਦੇ ਰਾਮਬਾਗ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਨ ਗਰਗ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਹੁਣ ਹਫ਼ਤੇ ਦੇ 7 ਦਿਨ ਰਾਮਬਾਗ ਵਿੱਚ ਲੱਕੜਾਂ ਚੀਰਨ ਲਈ ਕੰਮ ਚੱਲ ਰਿਹਾ ਹੈ, ਜਦਕਿ ਪਹਿਲਾਂ ਹਫ਼ਤੇ ’ਚ ਇੱਕ ਦਿਨ ਆਰਾ ਚਲਾਉਣਾ ਪੈਂਦਾ ਸੀ।
ਇਹ ਵੀ ਪੜੋ: ਸੈਕਟਰ 25 ਦੇ ਸ਼ਮਸ਼ਾਨਘਾਟ 'ਚ ਪੁਖਤਾ ਪ੍ਰਬੰਧ
ਉਨ੍ਹਾਂ ਕਿਹਾ ਕਿ ਫ਼ਿਲਹਾਲ ਸੰਸਕਾਰ ਲਈ ਲੱਕੜ ਦੀ ਕੋਈ ਕਮੀ ਨਹੀਂ ਹੈ ਅਤੇ ਮ੍ਰਿਤਕਾਂ ਦੀਆਂ ਅਸਥੀਆਂ ਰੱਖਣ ਲਈ ਵੀ ਨਵੇਂ ਖਾਨੇ ਬਣਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ਼ ਦਾ ਧਿਆਨ ਰੱਖਣ ਤਾਂ ਹੋ ਇਹ ਮਹਾਂਮਾਰੀ ਨੂੰ ਹਰਾਇਆ ਜਾ ਸਕੇ। ਕੋਰੋਨਾ ਮਹਾਂਮਾਰੀ ਦੌਰਾਨ ਸ਼ਮਸ਼ਾਨਘਾਟਾਂ ਵਿੱਚ ਸਸਕਾਰ ਕਰਨ ਨੂੰ ਜਗ੍ਹਾ ਨਹੀਂ ਮਿਲ ਰਹੀ, ਜਿਸ ਕਾਰਨ ਲੱਕੜ ਦੀ ਡਿਮਾਂਡ ਵੀ ਵਧੀ ਹੈ ਜੇਕਰ ਸ਼ਹਿਰ ਬਠਿੰਡਾ ਦੀ ਗੱਲ ਕਰੀਏ ਤਾਂ ਇੱਥੇ ਇਲੈਕਟ੍ਰੋਨਿਕ ਭੱਠੀ ਰਾਹੀਂ ਵੀ ਕੀਤੇ ਜਾ ਰਹੇ ਹਨ।
ਇਹ ਵੀ ਪੜੋ: ਕੋਰੋਨਾ ਕਾਲ ਦੌਰਾਨ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ 3 ਡਾਕਟਰਾਂ ਨੇ ਦਿੱਤਾ ਅਸਤੀਫ਼ਾ