ਬਠਿੰਡਾ: ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮਾਂ (PRTC and PUNBUS contract employees) ਵੱਲੋਂ ਅੱਜ ਆਪਣੀ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਇਸੇ ਹੜਤਾਲ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਜੋ ਵੀ ਠੇਕਾ ਮੁਲਾਜ਼ਮ ਹੜਤਾਲ ‘ਤੇ ਜਾਏਗਾ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ, ਪਰ ਅੱਜ ਬਠਿੰਡਾ ਦੇ ਬੱਸ ਸਟੈਂਡ ਵਿੱਚ ਵੱਡੀ ਗਿਣਤੀ ਵਿੱਚ ਧੱਕੇ ਨਾਲ ਵੜੇ ਇਨ੍ਹਾਂ ਪੀਆਰਟੀਸੀ ਦੇ ਪਨਬੱਸ ਡਰਾਈਵਰਾਂ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਤੋਂ ਇਹ ਵਿਭਾਗ ਠੇਕਾ ਮੁਲਾਜ਼ਮ ’ਤੇ ਪਿਆ ਹੈ, ਉਦੋਂ ਤੋਂ ਪੀਆਰਟੀਸੀ ਅਤੇ ਪਨਬੱਸ ਨੂੰ ਮੁਨਾਫ਼ੇ ਵਿੱਚ ਲੈ ਕੇ ਜਾ ਰਹੇ ਸਨ ਤਾਂ ਉਦੋਂ ਅਸੀਂ ਚੰਗੇ ਸੀ, ਪਰ ਜਦੋਂ ਅਸੀਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਤਾਂ ਸਾਨੂੰ ਡਿੱਪੂ ਵਿੱਚੋਂ ਜ਼ਲੀਲ ਕਰਕੇ ਕੱਢਿਆ ਗਿਆ।
ਇਹ ਵੀ ਪੜੋ: ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ CM ਚੰਨੀ ’ਤੇ ਮਾਈਨਿੰਗ ਨੂੰ ਲੈ ਕੇ ਸਾਧੇ ਨਿਸ਼ਾਨੇ
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਉਹ ਇਸੇ ਤਰ੍ਹਾਂ ਡਟੇ ਰਹਿਣਗੇ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਹ ਮੁਕੰਮਲ ਹੜਤਾਲ ‘ਤੇ ਰਹਿਣਗੇ।
ਠੇਕਾ ਮੁਲਾਜ਼ਮਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਬਠਿੰਡਾ ਬੱਸ ਸਟੈਂਡ ਪੁਲਿਸ ਛਾਉਣੀ ‘ਚ ਤਬਦੀਲ
ਪੀਆਰਟੀਸੀ ਅਤੇ ਪਨਬੱਸ ਅਧੀਨ ਠੇਕੇ (PRTC and PUNBUS contract employees) ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਅੱਜ ਉਨ੍ਹਾਂ ਵੱਲੋਂ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਕੀਤੀ ਜਾ ਰਹੀ ਹੈ, ਇਸ ਹੜਤਾਲ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਖ਼ਤੀ ਵਰਤਦਿਆਂ ਬਠਿੰਡਾ ਬੱਸ ਸਟੈਂਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਅਤੇ ਵੱਡੀ ਗਿਣਤੀ ਵਿੱਚ ਸਵੇਰ ਤੋਂ ਹੀ ਪੁਲਿਸ ਮੁਲਾਜ਼ਮ ਬੱਸ ਸਟੈਂਡ ਦਾ ਇੱਕ ਗੇਟ ਬੰਦ ਕਰੀ ਬੈਠੇ ਸਨ ਅਤੇ ਦੂਸਰੇ ਪਾਸੇ ਇਸ ਹੜਤਾਲ ਦੇ ਚੱਲਦਿਆਂ ਸਰਕਾਰੀ ਬੱਸ ਸੇਵਾ ਪੂਰੀ ਤਰ੍ਹਾਂ ਠੱਪ ਰਹੀ ਅਤੇ ਪ੍ਰਾਈਵੇਟ ਬੱਸ ਚਾਲਕਾਂ ਵੱਲੋਂ ਮੁਸਾਫਰਾਂ ਨੂੰ ਸਫਰ ਕਰਵਾਇਆ ਗਿਆ।
ਮੁਲਾਜ਼ਮਾਂ ’ਤੇ ਹੋਏ ਪਰਚੇ
ਉਨ੍ਹਾਂ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਨੂੰ ਲੈਕੇ ਕਈ ਵਾਰ ਪ੍ਰਦਰਸ਼ਨ ਕਰ ਚੁੱਕੇ ਹਨ ਅਤੇ ਸਰਕਾਰ ਨਾਲ ਮੀਟਿੰਗਾਂ (Held meetings with the government) ਕਰ ਚੁੱਕੇ ਹਨ, ਪਰ ਉਨ੍ਹਾਂ ਦੀ ਮੰਗਾਂ ਵੱਲ ਸਰਕਾਰ ਵਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ 2 ਘੰਟੇ ਦੀ ਹੜਤਾਲ ਕੀਤੀ ਸੀ, ਪਰ ਮੁਲਾਜ਼ਮਾਂ 'ਤੇ ਪਰਚੇ ਕੀਤੇ ਗਏ।
ਉਨ੍ਹਾਂ ਮੰਗ ਕੀਤੀ ਕਿ ਪੁਲਿਸ ਵਲੋਂ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਉਹ ਵੱਡਾ ਸੰਘਰਸ਼ ਉਲੀਕਣਗੇ ਅਤੇ ਚੋਣਾਂ 'ਚ ਸਰਕਾਰ ਨੂੰ ਇਸਦੇ ਨਤੀਜ਼ੇ ਭੁਗਤਣੇ ਪੈਣਗੇ।
ਇਹ ਵੀ ਪੜੋ: ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ
ਉਥੇ ਹੀ ਮੁਲਾਜ਼ਮਾਂ ਨੇ ਦੱਸਿਆ ਕਿ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲਿਆ, ਪਰ ਕੋਈ ਵੀ ਸਿੱਟਾ ਪੰਜਾਬ ਸਰਕਾਰ ਨੇ ਨਹੀਂ ਕੱਢਿਆ। ਇਸੇ ਰੋਸ ਦੇ ਚੱਲਦਿਆਂ ਹੁਣ ਪੰਜਾਬ ਦੀਆਂ ਸਾਰੀਆਂ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ (PRTC and PUNBUS contract employees) ਵੱਲੋਂ ਮੰਗਲਵਾਰ ਤੋਂ ਬਾਅਦ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਚੱਕਾ ਜਾਮ ਕੀਤਾ ਜਾਵੇਗਾ। ਜੇ ਫਿਰ ਵੀ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਪ੍ਰਦਰਸ਼ਨ ਹੋਰ ਵੀ ਤਿੱਖਾ ਕੀਤਾ ਜਾਵੇਗਾ।