ETV Bharat / city

ਹਵਾਲਾਤੀ ਨੇ ਜੇਲ੍ਹ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜੁਡੀਸ਼ਲ ਮੈਜਿਸਟਰੇਟ ਦੀ ਅਗਵਾਈ 'ਚ ਥਾਣਾ ਕੈਂਟ ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਲੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਬਲਾਕ ਨੰਬਰ ਚਾਰ ਦੀ ਬੈਰਕ ਵਿੱਚ ਪੱਗ ਦੇ ਕੱਪੜੇ ਨੂੰ ਲੋਹੇ ਦੀਆਂ ਗਰਿੱਲਾਂ ਨਾਲ ਫਾਹਾ ਬਣਾ ਕੇ ਰਾਮ ਸਰੂਪ ਵਲੋਂ ਖ਼ੁਦਕੁਸ਼ੀ ਕਰ ਲਈ ਗਈ।

ਹਵਾਲਾਤੀ ਨੇ ਜੇਲ੍ਹ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਹਵਾਲਾਤੀ ਨੇ ਜੇਲ੍ਹ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
author img

By

Published : Jun 19, 2021, 9:07 PM IST

ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਐੱਨਡੀਪੀਐੱਸ ਐਕਟ ਤਹਿਤ ਬੰਦ ਹਵਾਲਾਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ ਰਾਮ ਸਰੂਪ ਵਾਸੀ ਨਾਥੂਵਾਲਾ ਜ਼ਿਲ੍ਹਾ ਅਲਵਰ ਰਾਜਸਥਾਨ ਵਜੋਂ ਹੋਈ ਹੈ। ਹਵਾਲਾਤੀ ਰਾਮਸਰੂਪ ਖ਼ਿਲਾਫ਼ ਥਾਣਾ ਸੰਗਤ ਵਿਖੇ ਨਸ਼ੀਲੀਆਂ ਗੋਲੀਆਂ ਦਾ ਮਾਮਲਾ ਦਰਜ ਸੀ ਅਤੇ ਉਹ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬਤੌਰ ਹਵਾਲਾਤੀ ਬੰਦ ਸੀ।

ਜੁਡੀਸ਼ਲ ਮੈਜਿਸਟਰੇਟ ਦੀ ਅਗਵਾਈ 'ਚ ਥਾਣਾ ਕੈਂਟ ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਲੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਬਲਾਕ ਨੰਬਰ ਚਾਰ ਦੀ ਬੈਰਕ ਵਿੱਚ ਪੱਗ ਦੇ ਕੱਪੜੇ ਨੂੰ ਲੋਹੇ ਦੀਆਂ ਗਰਿੱਲਾਂ ਨਾਲ ਫਾਹਾ ਬਣਾ ਕੇ ਰਾਮ ਸਰੂਪ ਵਲੋਂ ਖ਼ੁਦਕੁਸ਼ੀ ਕਰ ਲਈ ਗਈ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਕਰਨ ਸਮੇਂ ਰਿਾਮ ਸਰੂਪ ਬੈਰਕ 'ਚ ਇਕੱਲਾ ਸੀ ਅਤੇ ਇਸ ਘਟਨਾ ਦਾ ਸਮੇਂ ਪਤਾ ਲੱਗਿਆ, ਜਦੋਂ ਬੈਰਕ 'ਚ ਦੂਸਰੇ ਕੈਦੀ ਪਹੁੰਚੇ।

ਰਾਮ ਸਰੂਪ ਦੇ ਸਾਥੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਰਾਮ ਸਰੂਪ ਦੀ ਫਾਹਾ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ। ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਰਾਮ ਸਰੂਪ ਨੂੰ ਹਸਪਤਾਲ ਭੇਜਿਆ ਗਿਆ ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਦੀ ਨਿਗਰਾਨੀ ਹੇਠ ਹਵਾਲਾਤੀ ਰਾਮ ਸਰੂਪ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ।

ਇਹ ਵੀ ਪੜ੍ਹੋ:ਜ਼ਮੀਨੀ ਵਿਵਾਦ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ ਤੇ ਤਿੰਨ ਜ਼ਖ਼ਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.