ਬਠਿੰਡਾ: ਬੇਅਦਬੀ ਮਾਮਲੇ ’ਚ ਹਾਈਕੋਰਟ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਰੱਦ ਹੋਣ ਤੋਂ ਬਾਅਦ ਕੈਪਟਨ ਸਰਕਾਰ ਲਗਾਤਾਰ ਘਿਰਦੀ ਹੀ ਨਜ਼ਰ ਆ ਰਹੀ ਹੈ। ਹੁਣ ਮਾਮਲੇ ’ਚ ਕੈਪਟਨ ਸਰਕਾਰ ਨੇ ਨਵੀਂ ਸਿੱਟ ਬਣਾਈ ਹੈ ਜਿਸ ਦਾ ਸਿੱਖ ਜਥੇਬੰਦੀਆਂ ਨੇ ਬਾਈਕਾਟ ਕਰ ਦਿੱਤਾ ਹੈ। ਸਰਬੱਤ ਖ਼ਾਲਸਾ ਦੌਰਾਨ ਥਾਪੇ ਗਏ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਿੱਖ ਹੁਣ ਥੱਕ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਇਨਸਾਫ਼ ਮੰਗਦੇ ਸਿੱਖਾਂ ਨੂੰ ਭਾਰਤ ਵਿੱਚ ਇਨਸਾਫ਼ ਨਹੀਂ ਮਿਲ ਸਕਦਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਾਰ-ਵਾਰ ਜਾਂਚ ਕਰਨ ਉਪਰੰਤ ਵੀ ਹਾਲੇ ਤੱਕ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਨੇ ਕਿਹਾ ਕਿ 2015 ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਸਰਕਾਰਾਂ ਸਿਰਫ਼ ਰਾਜਨੀਤੀ ਕਰ ਰਹੀਆਂ ਹਨ।
ਇਹ ਵੀ ਪੜੋ: ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਨੰਗਲ ਪ੍ਰਸ਼ਾਸਨ ਦਾ ਵੱਖਰਾ ਉਪਰਾਲਾ
ਉਨ੍ਹਾਂ ਨੇ ਸਿੱਖਾਂ ਨੂੰ ਅਪੀਲ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਨਵੀਂ ਬਣਾਈ ਗਈ ਸਿੱਟ ਅੱਗੇ ਕੋਈ ਵੀ ਪੇਸ਼ ਨਾ ਹੋਵੇ। ਬਰਗਾੜੀ ’ਚ ਦੁਬਾਰਾ ਮੋਰਚੇ ਲਾਉਣ ਸਬੰਧੀ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦੇ ਉਨ੍ਹਾਂ ਵੱਲੋਂ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ, ਪਰ ਆਉਂਦੇ ਦਿਨਾਂ ਵਿੱਚ ਸਿੱਖ ਜਥੇਬੰਦੀਆਂ ਨਾਲ ਵਿਚਾਰ ਚਰਚਾ ਕਰਕੇ ਇਹ ਫੈਸਲਾ ਲੈ ਸਕਦੇ ਹਨ।
ਇਹ ਵੀ ਪੜੋ: ਲੁਧਿਆਣਾ: ਹਸਪਤਾਲ ’ਚ ਕੋਰੋਨਾ ਕਾਰਨ 2 ਮੌਤਾਂ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਇਲਜਾਮ