ਬਠਿੰਡਾ: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਅਨੋਖਾ ਉਪਰਾਲਾ ਕੀਤਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਕੋਲੋ ਪਰਾਲੀ ਨਾ ਸਾੜਨ ਨੂੰ ਲੈ ਕੇ ਘੋਸ਼ਣਾ ਪੱਤਰ ਲਏ ਹਨ।
ਇਸ ਬਾਰੇ ਮੁੱਖ ਖੇਤੀਬਾੜੀ ਅਫਸਰ ਡਾ ਗੁਰਦਿੱਤਾ ਸਿੰਘ ਸਿੱਧੂ ਨੇ ਕਿ ਖੇਤੀਬਾੜੀ ਵਿਭਾਗ ਵੱਲੋਂ ਚਾਰ ਮੋਬਾਈਲ ਵੈਨ ਰਵਾਨਾ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਨਾਲ ਕਿਸਾਨ ਜਾਗਰੂਕ ਹੋਣਗੇ। ਘੋਸ਼ਣਾ ਪੱਤਰ ਲੈਣ ਬਾਰੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਠੇਕੇ ਉੱਤੇ ਜ਼ਮੀਨ ਦੇਣ ਵਲੇ ਕਿਸਾਨਾਂ ਤੋਂ ਘੋਸ਼ਣਾ ਪੱਤਰ ਲਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਪਰਾਲੀ ਨਾ ਸਾੜ ਸਕੇ।
ਇਹ ਵੀ ਪੜ੍ਹੋ :ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਧਰਨੇ ਸ਼ਾਮਲ ਹੋਣ ਪੁਜੇ ਹਰਪਾਲ ਚੀਮਾ
ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਦੌਰਾਨ ਵੱਖ-ਵੱਖ ਪਿੰਡਾ ਵਿੱਚ ਸੈਮੀਨਾਰ, ਮੋਬਾਈਲ ਵੈਨਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਲਈ ਵੀ ਦੱਸਿਆ ਜਾ ਰਿਹਾ ਹੈ ਤਾਂ ਉਹ ਪਰਾਲੀ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰ ਸਕਣ ਇਸ ਨਾਲ ਵਾਤਾਵਰਣ ਦੂਸ਼ਿਤ ਹੋਣ ਤੋਂ ਬਚੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਬਲਾਕਾਂ ਵਿੱਚ ਖ਼ਾਸ ਕੈਂਪ ਲਗਾਏ ਜਾਣਗੇ ਜਿਸ ਵਿੱਚ ਕਿਸਾਨਾਂ ਨੂੰ ਸਾੜਨ ਤੋਂ ਬਗੈਰ ਪਰਾਲੀ ਦੇ ਨਿਪਟਾਰੇ ਦੀ ਜਾਣਕਾਰੀ ਦਿੱਤੀ ਜਾਵੇਗੀ।