ਬਠਿੰਡਾ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਸਰਕਾਰੀ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਬਠਿੰਡਾ ਵਿਖੇ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਬਠਿੰਡਾ ਦਿੱਲੀ ਨੈਸ਼ਨਲ ਹਾਈ ਵੇਅ ਤੇ ਪੈਂਦੇ ਆਈਟੀਆਈ ਚੌਕ ਨੂੰ ਜਾਮ ਕਰ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ।
ਇਹ ਵੀ ਪੜੋ: ਕਿਸਾਨਾਂ ਨੇ ਭਾਜਪਾ ਆਗੂ ਗਲੀਆਂ ‘ਚ ਭਜਾ-ਭਜਾ ਕੁੱਟੇ, ਪਾੜੇ ਕੱਪੜੇ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਇਕ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਕੇ ਕਈ ਪੈਨਸ਼ਨਾਂ ਲੈ ਸਕਦਾ ਹੈ ਤਾਂ ਧੀ ਸਾਲ ਸਰਵਿਸ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਪੈਨਸ਼ਨ ਲੈਣ ਦਾ ਵੀ ਉਨ੍ਹਾਂ ਹੀ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਵਾਰ-ਵਾਰ ਵਾਅਦਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ ਅੱਜ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਜਿਸ ਕਾਰਨ ਅੱਜ ਮਜਬੂਰਨ ਉਨ੍ਹਾਂ ਨੂੰ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਹੱਕੀ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨਗੇ।
ਇਹ ਵੀ ਪੜੋ: ਬੈਂਸ 'ਤੇ ਲੱਗੇ ਬਲਾਤਕਾਰ ਇਲਜ਼ਾਮਾਂ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਸਰਕਾਰ