ਬਠਿੰਡਾ: ਜ਼ਿਲ੍ਹੇ ਦੀ ਨੈਸ਼ਨਲ ਕਾਲੋਨੀ ਵਿਖੇ ਅੱਜ ਇੱਕ ਘਰ ਵਿੱਚ ਨਸ਼ਾ ਦੇਣ ਆਏ ਨੌਜਵਾਨ ਨੂੰ ਪਰਿਵਾਰਕ ਮੈਂਬਰਾਂ ਨੇ ਫੜ ਕੇ ਪੁਲਿਸ ਹਵਾਲੇ ਕੀਤਾ। ਇਸ ਦੌਰਾਨ ਨਸ਼ੇ ਦੇ ਆਦੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਨੌਜਵਾਨ ਨਸ਼ੇ ਦੀ ਸਪਲਾਈ ਕਰਨ ਆਇਆ ਸੀ ਜਿਸ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ ਹੈ।
ਉਥੇ ਹੀ ਦੂਜੇ ਪਾਸੇ ਨਸ਼ੇ ਦੀ ਸਪਲਾਈ ਦੇਣ ਆਏ ਨੌਜਵਾਨ ਦਾ ਕਹਿਣਾ ਸੀ ਕਿ ਉਹ ਸਿਰਫ ਆਪਣੇ ਦੋਸਤ ਨੂੰ ਦਵਾਈ ਦਵਾਉਣ ਲਈ ਆਇਆ ਸੀ ਅਤੇ ਉਹ ਸ਼ਹਿਰ ਵਿੱਚ ਇੱਕ ਜਗ੍ਹਾ ਉੱਪਰ ਨਸ਼ਾ ਖਰੀਦਣ ਲਈ ਗਏ ਸਨ ਜਿਨ੍ਹਾਂ ਦੀ ਜਾਣਕਾਰੀ ਦੇਣ ਲਈ ਤਿਆਰ ਹੈ।
ਇਹ ਵੀ ਪੜੋ: ਭਾਰਤ ਨੇ ਕਣਕ ਦੇ ਨਿਰਯਾਤ 'ਤੇ ਲਗਾਈ ਪਾਬੰਦੀ
ਉਥੇ ਹੀ ਨਸ਼ੇ ਦੀ ਆਦੀ ਨੌਜਵਾਨ ਸ਼ੁਭਮ ਨੇ ਕਿਹਾ ਕਿ ਉਹ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਨਸ਼ਿਆਂ ਦਾ ਆਦੀ ਹੈ ਆਪਣੇ ਦੋਸਤ ਨਾਲ ਚਿੱਟਾ ਲੈਣ ਲਈ ਗਿਆ ਸੀ। ਉਸ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਨਸ਼ਾ ਛੱਡਣ ਦੀ ਦਵਾਈ ਵੀ ਖਾ ਰਿਹਾ ਹੈ, ਪਰ ਉਹ ਨਸ਼ਾ ਛੱਡ ਨਹੀਂ ਪਾ ਰਿਹਾ ਹੈ।
ਨਸ਼ੇ ਦੇ ਆਦੀ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਲੰਮੇ ਸਮੇਂ ਤੋਂ ਚਿੱਟੇ ਦੇ ਨਸ਼ੇ ਦਾ ਆਦੀ ਹੈ ਅਤੇ ਉਸ ਵੱਲੋਂ ਲਗਾਤਾਰ ਨਸ਼ੇ ਦੀ ਦਲਦਲ ਵਿਚ ਧੱਸਦਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਦਾ ਪੁੱਤਰ ਨਸ਼ਾ ਛੱਡਣਾ ਚਾਹੁੰਦਾ ਹੈ, ਪਰ ਇਹ ਨੌਜਵਾਨ ਉਸ ਨੂੰ ਨਸ਼ਾ ਸਪਲਾਈ ਕਰਦਾ ਹੈ ਜੋ ਕਿ ਛੱਡਣ ਨਹੀਂ ਦੇ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਬੰਦ ਕਰਵਾਇਆ ਜਾਵੇ।
ਮੌਕੇ ‘ਤੇ ਪਹੁੰਚੇ ਐਸ ਐਚ ਓ ਨੇ ਕਿਹਾ ਕਿ ਦੋਵੇਂ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਕੁਝ ਨੰਬਰ ਉਪਲਬਧ ਕਰਵਾਏ ਜਾ ਰਹੇ ਹਨ ਜਿਨ੍ਹਾਂ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਜਾਖੜ ਨੇ ਕਾਂਗਰਸ ਨੂੰ ਕੀਤਾ 'Good Bye'