ਬਠਿੰਡਾ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਖ਼ਿਲਾਫ਼ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ(skm burnt effigy of center govt)। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਖ਼ਿਲਾਫ਼ ਪੰਜਾਬ ਦੀਆਂ ਸਾਰੀਆਂ ਸਿਆਸੀਆਂ ਪਾਰਟੀਆਂ ਵਿੱਚ ਇਸ ਪ੍ਰਤੀ ਕਾਫੀ ਰੋਸ ਪਾਇਆ ਜਾ ਰਿਹਾ ਹੈ (farmers mobilized against bbmb decision)।
ਕੇਂਦਰ ਦੇ ਇਸ ਫੈਸਲੇ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਪਿੰਡ ਕੋਟ ਬੁੱਢਾ ਤੁੰਗ ਘਰਿਆਲਾ ਆਦਿ ਪਿੰਡਾਂ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂ ਕਾਰਜ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਕਿਉਂਕਿ ਪਹਿਲਾਂ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਲਿਆ ਕੇ ਜਿਥੇ ਕਿਸਾਨਾਂ ਨੂੰ ਸੜ੍ਹਕ ’ਤੇ ਰੁਲਣ ਲਈ ਮਜਬੂਰ ਕਰ ਦਿੱਤਾ ਸੀ ਅਤੇ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਬੀ ਬੀ ਐਮ ਬੀ ’ਚੋਂ ਪੰਜਾਬ ਦੀ ਨੁਮਾਇੰਦੀ ਖਤਮ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਰ ਪੈਰ ਤੇ ਧ੍ਰੋਹ ਕਮਾ ਰਹੀ ਹੈ।
ਕਿਸਾਨਾਂ ਨੇ ਕਿਹਾ ਕਿ ਇਸੇ ਦੇ ਵਿਰੋਧ ਵਿਚ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਇਹ ਪੁਤਲੇ ਸਾੜੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਦ ਤਕ ਆਪਣਾ ਇਹ ਫੈਸਲਾ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਇਹ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਇਸੇ ਤਰ੍ਹਾਂ ਹੀ ਪੁਤਲੇ ਫੂਕੇ ਜਾਣਗੇ ਤੇ ਸੰਘਰਸ਼ ਹੋਰ ਲੰਮਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਖੇਤੀਬਾੜੀ ਟੀਮ ਨੇ ਮੋਗਾ ਅਤੇ ਬੱਧਨੀ ਕਲਾਂ ਵਿਖੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ