ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਕਿਸਾਨਾਂ ਨੇ ਇਸ ਧਰਨੇ 'ਚ ਹਿੱਸਾ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਆਖਿਆ ਕਿ ਕੇਂਦਰੀ ਸਰਕਾਰ ਤੇ ਸੂਬਾ ਸਰਕਾਰ ਵੱਲੋਂ ਪਰਾਲੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਰਿਹਾ ਹੈ। ਇਸ ਦੇ ਉਲਟ ਸਰਕਾਰ ਦਾ ਵਿਰੋਧ ਕਰਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਪੂਰੇ ਸੂਬੇ ਭਰ 'ਚ ਤਿੰਨ ਦਿਨਾਂ ਤੱਕ ਜਾਰੀ ਰਹੇਗਾ।
ਕਿਸਾਨ ਜੱਥੇਬੰਦੀਆਂ ਵੱਲੋਂ ਸੂਬੇ ਦੇ ਹਰ ਜ਼ਿਲ੍ਹੇ 'ਚ ਡੀਸੀ ਦਫਤਰ ਦੇ ਬਾਹਰ ਧਰਨਾ ਲਗਾਇਆ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਪੂਰੀ ਨਹੀਂ ਕਰਦੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਦੌਰਾਨ ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਜੇ ਤੱਕ ਪਰਾਲੀ ਦੀ ਸਮੱਸਿਆ ਦਾ ਹੱਲ ਨਹੀਂ ਕੱਢਿਆ ਗਿਆ। ਸਰਕਾਰ ਦੀ ਹਿਦਾਇਤਾਂ ਮੁਤਾਬਕ ਪਾਰਲੀ ਸਾੜਨ ਤੋਂ ਬਗੈਰ ਕਣਕ ਦੀ ਫਸਲ ਲਗਾਉਣ ਵਾਲੇ ਕਿਸਾਨਾਂ ਦੀਆਂ ਫਸਲਾਂ ਖ਼ਰਾਬ ਹੋ ਗਈਆਂ ਹਨ। ਜਿਹੜੇ ਕਿਸਾਨ ਸਰਕਾਰ ਦਾ ਵਿਰੋਧ ਕਰ ਰਹੇ ਹਨ, ਪੁਲਿਸ ਉਨ੍ਹਾਂ ਦੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚੇ ਰੱਦ ਕੀਤੇ ਜਾਣ ਦੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਇਹ ਧਰਨਾ ਲਗਾਤਾਰ ਜਾਰੀ ਰਹੇਗਾ।