ਬਠਿੰਡਾ :ਦੇਸ਼ ਭਰ 'ਚ ਮਹਿਗਾਈ ਕਾਰਨ ਵੱਧ ਰਹੀਆਂ ਘਰੇਲੂ ਵਸਤੂਆਂ ਦੀਆਂ ਕੀਮਤਾਂ ਖਿਲਾਫ਼ ਲਗਾਤਾਰ ਵੱਧ ਰਹੀਆਂ ਹਨ। ਜਿਸ ਦੇ ਚਲਦੇ ਆਮ ਲੋਕ ਬੇਹਦ ਪਰੇਸ਼ਾਨ ਹਨ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਹਿੰਗਾਈ ਦੇ ਖਿਲਾਫ ਕਿਸਾਨ 8 ਜੁਲਾਈ ਨੂੰ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਨਾਲ ਮਹਿਜ਼ ਕਿਸਾਨ ਹੀ ਨਹੀਂ ਸਗੋਂ ਆਮ ਲੋਕ ਵੀ ਪਰੇਸ਼ਾਨ ਹੈ। ਸਰਕਾਰ ਵੱਲੋਂ ਲਗਾਤਾਰ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀ ਕੀਮਤਾਂ ਵਧਾਈਆਂ ਜਾ ਰਹੀਆਂ ਹਨ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਆਖਿਆ ਮਹਿੰਗਾਈ ਵੱਧਣ ਨਾਲ ਕੋਰੋਨਾ ਕਾਰਨ ਪਰੇਸ਼ਾਨ ਲੋਕਾਂ ਲਈ ਪਰੇਸ਼ਾਨੀ ਹੋਰ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ 8 ਜੁਲਾਈ ਨੂੰ ਸਵੇਰ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਰੋਧਝ ਵਿੱਚ ਸਾਰੇ ਹੀ ਨੈਸ਼ਨਲ ਹਾਈਵੇ 'ਤੇ ਗੈਸ ਸਿਲੰਡਰ ਤੇ ਵਾਹਨਾਂ ਨੂੰ ਖੜ੍ਹਾ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲਗਾਤਾਰ ਕਿਸਾਨ ਅੰਦੋਲਨ ਜਾਰੀ ਰਹੇਗਾ। ਭਾਵੇਂ ਸਰਕਾਰ ਕਾਨੂੰਨਾਂ 'ਚ ਸੋਧ ਦੀ ਗੱਲ ਕਹਿ ਰਹੀ ਹੈ ਪਰ ਬਿਨ੍ਹਾਂ ਕਾਨੂੰਨ ਰੱਦ ਕਰਵਾਏ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ।