ਮਾਨਸਾ: ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਦੀ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ(crop damages due to pink locust) ਦੇ ਮੁਆਵਜ਼ੇ (Farmers protest for compensation of crop damages)ਨੂੰ ਲੈ ਕੇ ਅਤੇ ਪੰਜਾਬ ਸਰਕਾਰ ਵੱਲੋਂ ਮੰਗੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਕਿਸਾਨਾਂ ਦਾ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨਾ ਦਿੱਤਾ ਗਿਆ (Farmers protest for compensation of crop damages)। ਧਰਨਾਕਾਰੀ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦਾ ਪੰਜ ਰੋਜ਼ਾ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਧਰਨੇ ਦੇਣ ਦਾ ਐਲਾਨ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ 30 ਦਸੰਬਰ ਤੱਕ ਕਰ ਦਿੱਤਾ ਸੀ ਅਤੇ ਅੱਜ ਤੱਕ ਕਿਸਾਨਾਂ ਨੂੰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰਕੇ ਮੰਗਾਂ ਮਨਵਾਈਆਂ ਸੀ ਪਰ ਅਜੇ ਤੱਕ ਵੀ ਚੰਨੀ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕਰ ਸਕੀ।
ਮੰਗਾਂ ਨਾ ਮੰਨਣ ’ਤੇ ਸੰਘਰਸ਼ ਤਿੱਖਾ ਕਰਨ ਦਾ ਐਲਾਨ
ਇਸ ਲਈ ਜਿਸ ਦੇ ਤਹਿਤ ਕਿਸਾਨਾਂ (Farmers news) ਨੂੰ ਮਜਬੂਰਨ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਸਰੋਜ ਰਾਣੀ ਅਤੇ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡਾਂ ਦੇ ਵਿੱਚ ਇਨ੍ਹਾਂ ਨੇਤਾਵਾਂ ਦਾ ਘਿਰਾਓ ਕੀਤਾ ਜਾਵੇਗਾ।
ਸੀਐਮ ਚੰਨੀ ਨੇ ਮੁਆਵਜ਼ੇ ਦਾ ਦਿੱਤਾ ਸੀ ਭਰੋਸਾ
ਜਿਕਰਯੋਗ ਹੈ ਕਿ ਮਾਲਵੇ ਵਿੱਚ ਗੁਲਾਬੀ ਸੂੰਡੀ ਕਾਰਨ ਨਰਮੇ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ (Pink locust attack on cotton crop)ਸੀ। ਉਸ ਵੇਲੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੀ ਸੀ ਤੇ ਉਹ ਉਚੇਚੇ ਤੌਰ ’ਤੇ ਗੁਲਾਬੀ ਸੂੰਡੀ ਦੀ ਮਾਰ ਹੇਠ ਆਏ ਇਲਾਕੇ ਵਿੱਚ ਕਿਸਾਨਾਂ ਨਾਲ ਮੁਲਾਕਾਤ ਕਰਨ ਵੀ ਗਏ ਸੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੀ ਗੱਲ ਕਹੀ ਸੀ ਪਰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ, ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਧਰਨੇ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ:ਕਿਰਤੀ ਕਿਸਾਨ ਯੂਨੀਅਨ ਦਾ ਵੱਡਾ ਐਲਾਨ, ਸੰਯੁਕਤ ਸਮਾਜ ਮੋਰਚੇ ਤੋਂ ਕੀਤਾ ਕਿਨਾਰਾ