ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਟਾਰ ਖਿਲਾਫ ਅੱਜ ਜਾਰੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ’ਤੇ ਪਹਿਲੀ ਸ਼ਿਕਾਇਤ ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਤੋਂ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਮਾਜ ਸੇਵੀ ਵੱਲੋਂ ਹਲਕਾ ਤਲਵੰਡੀ ਸਾਬੋ ’ਚ ਤੈਨਾਤ ਨਾਇਬ ਤਹਿਸੀਲਦਾਰ ਖਿਲਾਫ ਦਰਜ ਕਰਵਾਈ ਗਈ ਹੈ। ਜਿਸ ਚ ਸਮਾਜ ਸੇਵੀ ਨੇ ਨਾਇਬ ਤਹਿਸੀਲਦਾਰ ’ਤੇ ਪੈਸੇ ਲੈਣ ਦੇ ਇਲਜ਼ਾਮ ਲਗਾਏ ਹਨ।
ਸ਼ਿਕਾਇਤ ਚ ਕਿਹਾ ਗਿਆ ਹੈ ਕਿ ਹਲਕਾ ਤਲਵੰਡੀ ਸਾਬੋ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਵਲੋਂ ਸ਼੍ਰੀ ਗਊ ਸ਼ਾਲਾ ਬਠਿੰਡਾ ਨੂੰ ਦਾਨ ਕੀਤੇ ਰਕਬੇ ਦੇ ਵਸੀਕੇ ਤਸਦੀਕ ਕਰਨ ਬਦਲੇ 3000, ਰੁਪਏ ਖੁਦ ਅਤੇ 200 ਰੁਪਏ ਸੇਵਾਦਾਰ ਲਈ ਲਏ ਹਨ ਜਿਸ ਦੀ ਉਨ੍ਹਾਂ ਨੇ ਪੂਰੀ ਸ਼ਿਕਾਇਤ ਨਾਲ ਸਬੂਤ ਅਤੇ ਸਵੈ ਘੋਸ਼ਣਾ ਪੱਤਰ ਭੇਜ ਦਿੱਤਾ ਗਿਆ ਹੈ।
ਹੈਲਪਲਾਈਨ ਨੰਬਰ ’ਤੇ ਮਿਲੀ ਪਹਿਲੀ ਸ਼ਿਕਾਇਤ: ਸ਼ਿਕਾਇਤ ਕਰਤਾ ਵੱਲੋਂ ਸੀਐੱਮ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਾਇਬ ਤਹਿਸੀਲਦਾਰ ਨੂੰ ਮੁਅਤਲ ਕਰਨ ਅਤੇ ਉਸ ਦੀ ਸਾਰੀ ਬੇਨਾਮੀ ਜਾਇਦਾਦ ਦੀ ਪੜਤਾਲ ਕਰਕੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਉਹ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਦੇ ਖਿਲਾਫ ਇੱਕ ਹੈਲਪਲਾਈਨ ਨੰਬਰ ਜਾਰੀ ਕਰਨਗੇ। ਜੋ ਕਿ ਉਨ੍ਹਾਂ ਦਾ ਆਪ ਦਾ ਵਟਸਐਪ ਨੰਬਰ ਹੋਵੇਗਾ। ਇਸੇ ਦੇ ਚੱਲਦੇ ਉਨ੍ਹਾਂ ਨੇ ਨੰਬਰ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੀ ਕੁਝ ਘੰਟਿਆਂ ਬਾਅਦ ਹੀ ਪਹਿਲੀ ਸ਼ਿਕਾਇਤ ਮਿਲੀ ਹੈ।
ਅੱਜ ਕੀਤਾ ਗਿਆ ਨੰਬਰ ਜਾਰੀ: ਸੀਐੱਮ ਭਗਵੰਤ ਮਾਨ ਨੇ ਨੰਬਰ ਜਾਰੀ ਕਰਦੇ ਹੋਏ ਕਿਹਾ ਕਿ ਸੀ ਕਿ ਇਹ ਨੰਬਰ ਪੰਜਾਬ ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਲਈ ਜਾਰੀ ਕੀਤਾ ਗਿਆ ਹੈ ਜਿਸ ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਖਿਲਾਫ ਆਡਿਓ ਅਤੇ ਵੀਡੀਓ ਸਾਂਝੀ ਕਰ ਸਕਦਾ ਹੈ।
ਇਹ ਨੰਬਰ ਕੀਤਾ ਗਿਆ ਹੈ ਜਾਰੀ: ਸੀਐੱਮ ਭਗਵੰਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜ਼ੱਦੀ ਪਿੰਡ ਖਟਕੜ ਕਲਾਂ ਵਿਖੇ ਐਂਟੀ ਕੁਰੱਪਸ਼ਨ ਐਕਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਜੋ ਕਿ 9501 200 200 ਹੈ।
ਇਹ ਵੀ ਪੜੋ: ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੁਣ ਸਿੱਧਾ ਕਰੋ ਸੀਐੱਮ ਮਾਨ ਨੂੰ ਕਾਲ, ਇਹ ਹੈ ਨੰਬਰ