ਬਠਿੰਡਾ: ਨਗਰ ਨਿਗਮ ਦੀਆਂ ਚੋਣਾਂ ਹੋਈਆ ਨੂੰ ਕਰੀਬ ਇਕ ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਿਆ ਹੈ ਪਰ ਅੱਜ ਇੱਕ ਵਾਰ ਫੇਰ ਬਠਿੰਡਾ ਦੀ ਸਿਆਸਤ ਇਨ੍ਹਾਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਫਿਰ ਗਰਮਾ ਗਈ ਹੈ। ਦੱਸ ਦਈਏ ਕਿ ਸਾਲ ਪਹਿਲਾਂ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਗੁੰਡਾਗਰਦੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਕੌਂਸਲਰ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਖਿਲਾਫ ਸ਼ਿਕਾਇਤ ਕਰਵਾਉਣ ਦੀ ਗੱਲ ਆਖੀ ਗਈ ਹੈ।
ਦੱਸ ਦਈਏ ਕਿ ਸਾਬਕਾ ਅਕਾਲੀ ਕੌਂਸਲਰ ਵੱਲੋਂ ਨਗਰ ਨਿਗਮ ਚੋਣਾਂ ਦੀਆਂ ਵੀਡੀਓ ਜਾਰੀ ਜੈਜੀਤ ਸਿੰਘ ਜੌਹਲ ਦੀ ਕਾਰਗੁਜ਼ਾਰੀ ਤੇ ਖੜ੍ਹੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਾਬਕਾ ਕੌਂਸਲਰ ਗੁਰਸੇਵਕ ਸਿੰਘ ਮਾਨ ਵੱਲੋਂ ਮੀਡੀਆ ਨੂੰ ਨਗਰ ਨਿਗਮ ਚੋਣਾਂ ਦੌਰਾਨ ਵਾਪਰੀਆਂ ਘਟਨਾਵਾਂ ਦੀਆਂ ਫੁਟੇਜ ਅਤੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਰਕਰਾਂ ਖ਼ਿਲਾਫ਼ ਜੋ ਮਾਮਲਾ ਦਰਜ ਹੋਇਆ ਹੈ ਉਹ ਨਗਰ ਨਿਗਮ ਚੋਣਾਂ ਦੌਰਾਨ ਕੀਤੀ ਗਈ ਗੁੰਡਾਗਰਦੀ ਦੀਆਂ ਵੀਡੀਓ ਫੁਟੇਜ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੈਜੀਤ ਸਿੰਘ ਜੌਹਲ ਵੱਲੋਂ ਜੋ ਦੋਸ਼ ਲਗਾਏ ਜਾ ਰਹੇ ਹਨ ਉਹ ਸਰਾਸਰ ਗ਼ਲਤ ਹਨ ਕਿਉਂਕਿ ਕਾਂਗਰਸੀ ਵਰਕਰਾਂ ਵੱਲੋਂ ਇਹ ਨਗਰ ਨਿਗਮ ਚੋਣਾਂ ਦੌਰਾਨ ਜਿੱਥੇ ਰੱਜ ਕੇ ਗੁੰਡਾਗਰਦੀ ਕੀਤੀ। ਉੱਥੇ ਹੀ ਅਕਾਲੀ ਦਲ ਦੇ ਸਮਰਥਕਾਂ ਨੂੰ ਡਰਾਇਆ ਧਮਕਾਇਆ ਗਿਆ। ਵੀਡੀਓ ਫੁਟੇਜ ਦਿਖਾਉਂਦੇ ਹੋਏ ਗੁਰਸੇਵਕ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਵੀਡੀਓ ਪਾ ਕੇ ਸਰਕਾਰ ਆਉਣ ’ਤੇ ਦੇਖਣ ਦੀ ਦਿੱਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਇਸਦੇ ਖ਼ਿਲਾਫ਼ ਵੀ ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ, ਜੇਕਰ ਫਿਰ ਵੀ ਸੁਣਵਾਈ ਨਹੀਂ ਹੁੰਦੀ ਤਾਂ ਉਹ ਪਾਰਟੀ ਪ੍ਰਧਾਨ ਨਾਲ ਗੱਲ ਕਰਕੇ ਅਗਲੇਰੀ ਰਣਨੀਤੀ ਬਣਾਉਣਗੇ ਪਰ ਉਹ ਕਿਸੇ ਵੀ ਹਾਲਾਤ ਵਿੱਚ ਗੁੰਡਾਗਰਦੀ ਕਰਨ ਵਾਲੇ ਕਾਂਗਰਸੀ ਵਰਕਰਾਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿਵਾ ਕੇ ਰਹਿਣਗੇ।
ਇਹ ਵੀ ਪੜੋ: ਬੇਟੇ ਨੂੰ ਮਿਲਣ ਕੈਨੇਡਾ ਗਏ ਮਾਪੇ ਹੁਣ ਲਿਆਉਣਗੇ ਪੁੱਤਰ ਦੀ ਲਾਸ਼