ETV Bharat / city

ਮਾਈਨਿੰਗ ਨੂੰ ਲੈ ਕੇ ਭਖੀ ਸਿਆਸਤ, ਸਾਬਕਾ ਵਿਧਾਇਕ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ - ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਇਸ ਨਾਜਾਇਜ਼ ਮਾਈਨਿੰਗ ਦੀ ਆੜ ਵਿੱਚ ਵਿੱਤ ਮੰਤਰੀ ਦੇ ਰਿਸ਼ਤੇਦਾਰ ਵੱਲੋਂ ਕਰੋੜਾਂ ਰੁਪਏ ਦਾ ਗਬਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਮਾਈਨਿੰਗ  ਨੂੰ ਲੈ ਕੇ ਭਖੀ ਸਿਆਸਤ, ਸਾਬਕਾ ਵਿਧਾਇਕ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ

author img

By

Published : Jun 28, 2021, 5:29 PM IST

ਬਠਿੰਡਾ: ਪਿਛਲੇ ਦਿਨੀਂ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਪਿਛਲੇ ਪਾਸੇ ਬਣੀ ਰਾਖ 'ਚੋਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਗਾਉਂਦਿਆਂ ਸਾਬਕਾ ਵਿਧਾਇਕ ਵੱਲੋਂ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਗਈ ਸੀ। ਉਥੇ ਹੀ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਸਰੂਪ ਚੰਡ ਸਿੰਗਲਾ ਵੱਲੋਂ ਇੱਕ ਸ਼ਿਕਾਇਤ ਬਠਿੰਡਾ ਦੇ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਨੂੰ ਦਿੱਤੀ ਗਈ ਹੈ।

ਮਾਈਨਿੰਗ ਨੂੰ ਲੈ ਕੇ ਭਖੀ ਸਿਆਸਤ, ਸਾਬਕਾ ਵਿਧਾਇਕ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ

ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਇਸ ਨਾਜਾਇਜ਼ ਮਾਈਨਿੰਗ ਦੀ ਆੜ ਵਿੱਚ ਵਿੱਤ ਮੰਤਰੀ ਦੇ ਰਿਸ਼ਤੇਦਾਰ ਵੱਲੋਂ ਕਰੋੜਾਂ ਰੁਪਏ ਦਾ ਗਬਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਬਠਿੰਡਾ ਵਾਸੀਆਂ ਦੇ ਆਮਦਨ ਸਾਧਨਾਂ ਨੂੰ ਵੀ ਇਸ ਤਰ੍ਹਾਂ ਲੁੱਟ ਨਹੀਂ ਹੋਣ ਦੇਣਗੇ। ਇਸ ਮਾਮਲੇ ਲਈ ਉਨ੍ਹਾਂ ਸਿੱਧੇ ਤੌਰ 'ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਜ਼ਿੰਮੇਵਾਰ ਦੱਸਿਆ ਹੈ।

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਹੈ ਕਿ ਹੁਣ ਤਾਂ ਕਾਂਗਰਸੀ ਵਿਧਾਇਕ ਵੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਜਾਂਚ ਦੀ ਮੰਗ ਕਰਨ ਲੱਗੇ ਹਨ। ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਇਨ੍ਹਾਂ ਨੂੰ ਵੀ ਪਤਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਨਾਜਾਇਜ਼ ਮਾਈਨਿੰਗ ਕਰਵਾਈ ਜਾ ਰਹੀ ਹੈ।

ਇਸ ਸਬੰਧ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਐੱਸ.ਪੀ ਸਿਟੀ, ਡੀ.ਐੱਸ.ਪੀ ਸਿਟੀ ਦੀ ਅਗਵਾਈ ਵਿੱਚ ਟੀਮ ਬਣਾਈ ਗਈ ਹੈ। ਜਿਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਜੋ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਰਾਜਾ ਵੜਿੰਗ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵਿਚਕਾਰ ਸੋਸ਼ਲ ਮੀਡੀਆ ’ਤੇ ਛਿੜੀ ਜੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.