ਬਠਿੰਡਾ: ਸ਼ਹਿਰੀ ਤੋਂ ਵਿਧਾਇਕ ਰਹੇ ਸਰੂਪ ਚੰਦ ਸਿੰਗਲਾ ਵੱਲੋਂ 2022 ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲੜਨ ਤੋਂ ਬਾਅਦ ਚੋਣ ਹਾਰਨ ਤੋਂ ਬਾਅਦ ਅਲਵਿਦਾ ਆਖ ਦਿੱਤਾ ਸੀ। ਹੁਣ ਸਰੂਪ ਚੰਦ ਸਿੰਗਲਾ ਵੱਲੋਂ ਚਾਰ ਜੂਨ ਨੂੰ ਚੰਡੀਗੜ੍ਹ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਭਾਜਪਾ ਜੁਆਇਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਗੱਲਬਾਤ ਦੌਰਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ ਜਿਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੈਨੂੰ ਹਰਾਉਣ ਲਈ ਬਾਦਲ ਪਰਿਵਾਰ ਵੱਲੋਂ ਸ਼ਰ੍ਹੇਆਮ ਮਨਪ੍ਰੀਤ ਬਾਦਲ ਦੀ ਮਦਦ ਕੀਤੀ ਗਈ ਉਸ ਤੋਂ ਸਾਫ਼ ਜ਼ਾਹਰ ਹੈ ਕਿ ਬਾਦਲ ਪਰਿਵਾਰ ਇਕ ਹੈ।
ਅਕਾਲੀ ਦਲ ਤਾਂ ਕਾਂਗਰਸ ਦੀ ਸਮੇਂ-ਸਮੇਂ 'ਤੇ ਮਦਦ ਕਰਦਾ ਹੈ, ਇਹ ਸਭ ਮਿਲ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ, ਜੋ ਇਹ ਆਪਣੇ ਕਾਰੋਬਾਰ ਨੂੰ ਚਲਾ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਾਸਮ ਖਾਸ ਵਿਅਕਤੀਆਂ ਵੱਲੋਂ ਬਠਿੰਡਾ 'ਚ ਉਨ੍ਹਾਂ ਦੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਸ਼ਰ੍ਹੇਆਮ ਮਦਦ ਕੀਤੀ ਗਈ।
ਜਿਸ ਕਾਰਨ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਅਲਵਿਦਾ ਆਖ ਦਿੱਤਾ ਸੀ ਪਰ ਉਨ੍ਹਾਂ ਵੱਲੋਂ ਆਪਣੀ ਰਾਜਨੀਤੀ ਰਾਹੀਂ ਕੀਤੀ ਜਾ ਰਹੀ ਸੇਵਾ ਨੂੰ ਨਿਰੰਤਰ ਜਾਰੀ ਰੱਖਣ ਲਈ ਹੁਣ ਭਾਜਪਾ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਹਿੱਤ ਵਿੱਚ ਲਏ ਫ਼ੈਸਲਿਆਂ ਕਾਰਨ ਅੱਜ ਹਰ ਵਰਗ ਖੁਸ਼ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਆਪਣੀ ਰਾਜਨੀਤੀ ਰਾਹੀਂ ਸੇਵਾ ਕਰਨ ਦੇ ਸੁਪਨੇ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ ਜਿਸ ਰਾਹੀਂ ਸੁਖਬੀਰ ਸਿੰਘ ਬਾਦਲ ਵੱਲੋਂ ਆਪਣਾ ਕਾਰੋਬਾਰ ਸੈੱਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ :-ਭਲਕੇ ਚੰਡੀਗੜ੍ਹ ਆਉਣਗੇ ਸ਼ਾਹ, ਕਈ ਕਾਂਗਰਸੀ ਅਤੇ ਅਕਾਲੀ ਹੋਣਗੇ ਬੀਜੇਪੀ ’ਚ ਸ਼ਾਮਲ