ਬਠਿੰਡਾ: ਸਾਬਕਾ ਸੀਪੀਐਸ ਸਰੂਪ ਚੰਦ ਸਿੰਗਲਾ ਤੇ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਣਾ ਨੇ ਇੱਕ ਪ੍ਰੈਸ ਵਾਰਤਾ ਕੀਤੀ, ਜਿਸ 'ਚ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਕਈ ਨਿਸ਼ਾਨੇ ਵਿੰਨ੍ਹੇ।
ਮੋਦੀ ਦੇ ਇਸ਼ਾਰਿਆਂ 'ਤੇ ਚੱਲ ਰਹੀ ਸੂਬਾ ਸਰਕਾਰ
ਸੂਬਾ ਸਰਕਾਰ ਬਾਰੇ ਗੱਲ ਕਰਦੇ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ਼ਾਰਿਆਂ 'ਤੇ ਸੂਬਾ ਸਰਕਾਰ ਨੱਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਤੋ-ਰਾਤ ਫੈਸਲਾ ਲੈ ਲੈਂਦੀ ਹੈ ਕਿ ਪੰਜਾਬ 'ਚ ਸਕੂਲ ਖੁੱਲ੍ਹਣਗੇ, ਇਹ ਫੈਸਲਾ ਵੀ ਕੇਂਦਰ ਸਰਕਾਰ ਦੇ ਕਹਿਣ 'ਤੇ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਦੇ ਮਾਪਿਆਂ ਤੋਂ ਐਫੀਡੇਵਿਟ ਮੰਗ ਰਹੇ ਹਨ ਪਰ ਉਹ ਸਕੂਲ 'ਚ ਬੱਚਿਆਂ ਦੀ ਦੇਖ ਰੇਖ ਕਿਵੇਂ ਕਰਨਗੇ।
ਸਕੂਲਾਂ 'ਚ ਕੋਵਿਡ ਹਦਾਇਤਾਂ ਦੀ ਪਾਲਣਾ ਔਖੀ
ਜ਼ਿਕਰਯੋਗ ਹੈ ਕਿ ਸਥਾਨਕ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਹਜ਼ਾਰਾਂ 'ਚ ਹੈ ਤੇ ਉਨ੍ਹਾਂ ਨੇ ਕਿਹਾ ਕਿ ਇਸੇ ਤਹਿਤ ਸਮਾਜਿਕ ਦੂਰੀ ਤੇ ਹੋਰ ਕੋਵਿਡ ਦੀ ਹਦਾਇਤਾਂ ਦੀ ਪਾਲਣਾ ਔਖੀ ਹੈ।
ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ 'ਚ ਸੂਬਾ ਸਰਕਾਰ
ਉਨ੍ਹਾਂ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਈ ਅੀਜਹੇ ਆਰੋਪੀ ਹਨ ਜੋ ਕਾਂਗਰਸੀ ਨੇਤਾ ਨਾਲ ਗੱਡੀਆਂ 'ਚ ਘੁੰਮ ਰਹੇ ਹਨ ਤੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਹਨ।