ਬਠਿੰਡਾ: ਡੱਬਵਾਲੀ ਰੋਡ ਨੇੜੇ ਟੀ ਪੁਆਇੰਟ ਤੇ ਰਿਸ਼ਵਤ ਲੈਂਦੇ ਹੈੱਡਕਾਂਸਟੇਬਲ ਦੀ ਵੀਡੀਓ ਵਾਇਰਲ (Head constable video goes viral) ਹੋਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਹੈੱਡਕਾਂਸਟੇਬਲ ਵਿਜੇ ਕੁਮਾਰ ਨੂੰ ਮੁਅੱਤਲ (Head constable suspended) ਕਰ ਦਿੱਤਾ ਹੈ। ਪੁਲਿਸ ਵੱਲੋਂ ਵੀਡੀਓ ਦੇ ਦੇਖਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਦੇ ਅਧਾਰੇ ਉੱਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਡੀਐੱਸਪੀ ਸਿਟੀ ਵਨ ਵਿਸ਼ਵਜੀਤ ਸਿੰਘ ਮਾਨ ਨੇ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿਚ ਉਨ੍ਹਾਂ ਨੂੰ ਜਾਂਚ ਸੌਂਪੀ ਗਈ ਹੈ। ਇਸ ਜਾਂਚ ਵਿੱਚ ਉਨ੍ਹਾਂ ਵੱਲੋਂ ਵਾਇਰਲ ਵੀਡੀਓ ਦੇ ਆਧਾਰ 'ਤੇ ਉਨ੍ਹਾਂ ਵੱਲੋਂ ਹੈੱਡ ਕਾਂਸਟੇਬਲ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸਾਰੇ ਘਟਨਾਕ੍ਰਮ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਕੋਲੋਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਕਿਹਾ ਗਿਆ ਕਿ ਇਸ ਜਾਂਚ ਵਿੱਚ ਜੋ ਵੀ ਦੋਸ਼ੀ ਸਾਹਮਣੇ ਆਵੇਗਾ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਲੁਧਿਆਣਾ ਦੇ ਦੁਗਰੀ ਇਲਾਕੇ ਵਿਚ 3 ਮਹੀਨੇ ਦਾ ਬੱਚੇ ਨੂੰ ਕੀਤਾ ਅਗਵਾ, ਸੀਸੀਟੀਵੀ ਤਸਵੀਰਾਂ ਵਾਇਰਲ