ਬਠਿੰਡਾ:ਕੋਰੋਨਾ ਮਹਾਂਮਾਰੀ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਹੁਣ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡ-ਪਿੰਡ ਜਾ ਕੇ ਕੋਰੋਨਾ ਟੈਸਟਿੰਗ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਬਾਵਜੂਦ ਇਸਦੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਹੁਣ ਤੱਕ ਪਿੰਡਾਂ ਵਿੱਚ ਜਾ ਕੇ ਟੈਸਟਿੰਗ ਨਹੀਂ ਸ਼ੁਰੂ ਕੀਤੀ। ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਨਾ ਤਾਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਟੈਸਟਿੰਗ ਸਬੰਧੀ ਸੂਚਿਤ ਕੀਤਾ ਗਿਆ ਹੈ।
ਇਸ ਸਬੰਧੀ ਬਠਿੰਡਾ ਦੇ ਪਿੰਡ ਗਹਿਰੀ ਭਾਗੀ ਦੀ ਪੰਚਾਇਤ ਮੈਂਬਰ ਗੋਲੋ ਕੌਰ ਅਤੇ ਤੇਜ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਪਿੰਡ ਹਾਲੇ ਤੱਕ ਟੈਸਟਿੰਗ ਸ਼ੁਰੂ ਨਹੀਂ ਕੀਤੀ ਗਈ ਅਤੇ ਨਾ ਹੀ ਲੋਕਾਂ ਨੂੰ ਵੈਕਸੀਨੇਸ਼ਨ ਸਬੰਧੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਵਿੱਚ ਰਹਿਣ ਵਾਲੇ ਗਰੀਬ ਲੋਕਾਂ ਲਈ ਚੰਗੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪਿੰਡ ਦੀ ਪੰਚਾਇਤ ਵਲੋਂ ਕੋਈ ਵੀ ਠੀਕਰ੍ਹੀ ਪਹਿਰਾ ਨਹੀਂ ਲਗਾਇਆ ਜਾਵੇਗਾ।
ਪਿੰਡ ਵਾਸੀ ਦਵਿੰਦਰ ਕੌਰ ਦਾ ਕਹਿਣਾ ਹੈ ਕਿ ਪਿਛਲੇ ਇੱਕ ਸਾਲ ਤੋਂ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ, ਪ੍ਰੰਤੂ ਹਾਲੇ ਤੱਕ ਸਿਹਤ ਵਿਭਾਗ ਵੱਲੋਂ ਪਿੰਡਾਂ ਵਿਚ ਲੋਕਾਂ ਦੀ ਸਾਰ ਨਹੀਂ ਲਈ ਜਾ ਰਹੀ। ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਵੀ ਖੋਖਲੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ:ਸਰਕਾਰ ਤੁਰੰਤ ਵੈਕਸੀਨ ਖਰੀਦਣ ਲਈ ਲਗਾਵੇ ਗਲੋਬਲ ਟੈਂਡਰ: ਸੁਖਬੀਰ ਬਾਦਲ